ਜਲੰਧਰ, (ਵਿਸ਼ਾਲ/ਰੋਜਾਨਾ ਆਜਤਕ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਵੀਰਵਾਰ ਨੂੰ ਜਲੰਧਰ ਸੈਂਟ੍ਰਲ ਵਿਧਾਨ ਸਭਾ ਹਲਕੇ ਦੇ ਪਿੰਡ ਦਕੋਹਾ ‘ਚ ਗੁਰਦੁਆਰਾ ਬਾਬਾ ਬੁੱਢਾ ਜੀ ਸਾਹਿਬ ‘ਚ ਮੱਥਾ ਟੇਕਿਆ ਤੇ ਸੰਤ ਭਗਵੰਤ ਭਜਨ ਸਿੰਘ ਮਹਾਰਾਜ ਤੋਂ ਆਸ਼ੀਰਵਾਦ ਲਿਆ। ਜਲੰਧਰ ਸੈਂਟ੍ਰਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇ ਮੁਖੀ ਦਾਅਵੇਦਾਰ ਕਮਲਜੀਤ ਸਿੰਘ ਭਾਟੀਆ ਨਾਲ ਕਈ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਵੀ ਕਮਲਜੀਤ ਭਾਟੀਆ ਸੈਂਟ੍ਰਲ ਹਲਕੇ ਦੇ ਕਈ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਸਿਆਸੀ ਗਤੀਵਿਧੀਆਂ ਤੇਜ਼ ਕਰ ਚੁੱਕੇ ਹਨ। ਭਾਟੀਆ ਨੇ ਜਲੰਧਰ ਸੈਂਟ੍ਰਲ ਦੇ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਹੈ।