ਚੰਡੀਗੜ੍ਹ – ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਕਿਸਾਨੀ ਸੰਘਰਸ਼ ਨਾਲ ਡਟੇ ਹੋਏ ਹਨ। ਸੋਸ਼ਲ ਮੀਡੀਆ ਰਾਹੀਂ ਅਮਰਿੰਦਰ ਗਿੱਲ ਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਅਮਰਿੰਦਰ ਗਿੱਲ ਤੇ ਉਨ੍ਹਾਂ ਦੇ ਭਰਾ ਕਾਰਜ ਗਿੱਲ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ਵੀ ਕਿਸਾਨੀ ਸੰਘਰਸ਼ ’ਚ ਆਪਣਾ ਸਮਰਥਨ ਵਧਾਉਂਦਿਆਂ ਹੁਣ ਵੱਡਾ ਕਦਮ ਚੁੱਕਿਆ ਹੈ।