ਵਾਸ਼ਿੰਗਟਨ, 5 ਸਤੰਬਰ 2020, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ-ਚੀਨ ਸਰਹੱਦ ’ਤੇ ਸਥਿਤੀ ਬਹੁਤ ਖਰਾਬ ਹੈ ਅਤੇ ਚੀਨ ਇਸ ਨੂੰ ਹੋਰ ਜ਼ੋਰਦਾਰ ਢੰਗ ਨਾਲ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਸ਼ਾਮਲ ਹੋਣਾ ਅਤੇ ਮਦਦ ਕਰਨਾ ਚਾਹੁੰਦੇ ਹਨ। ਵ੍ਹਾਈਟ ਹਾਊਸ ਦੀ ਪ੍ਰੈਸ ਕਾਨਫਰੰਸ ਵਿੱਚ ਟਰੰਪ ਨੇ ਕਿਹਾ ਕਿ ਸਰਹੱਦ ’ਤੇ ਚੀਨ ਅਤੇ ਭਾਰਤ ਦਰਮਿਆਨ ਸਥਿਤੀ ਬਹੁਤ ਖਰਾਬ ਹੈ। ਉਹ ਇਸ ਬਾਰੇ ਭਾਰਤ ਅਤੇ ਚੀਨ ਦੋਵਾਂ ਨਾਲ ਗੱਲਬਾਤ ਕਰ ਰਹੇ ਹਨ। ਭਾਰਤ ਅਤੇ ਚੀਨ ਦੇ ਸਬੰਧ ਵਿੱਚ ਅਮਰੀਕਾ ਮਦਦ ਲਈ ਤਿਆਰ ਹੈ।