ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ

ਨਵੀਂ ਦਿੱਲੀ- ਅੱਜ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ 17ਵਾਂ ਦਿਨ ਹੈ। ਕਿਸਾਨ ਜੱਥੇਬੰਦੀਆਂ ਨੇ ਕਈ ਰਾਜਮਾਰਗਾਂ ‘ਤੇ ਟ੍ਰੈਫਿਕ ਰੋਕਣ ਦੀ ਚੇਤਾਵਨੀ ਦਿੱਤੀ ਹੈ। ਜਦੋਂ ਕਿ ਹਰਿਆਣਾ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਨੂੰ ਘੇਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ  (All India Kisan Sangharsh Coordination Committee)  ਨੇ ਵੱਡਾ ਬਿਆਨ ਜਾਰੀ ਕੀਤਾ ਹੈ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਆਗੂ ਸ. ਵੀਐਮ ਸਿੰਘ ਨੇ ਨਿਊਜ਼ 18 ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ, ‘ਸਰਕਾਰ ਬਾਕੀ ਸੰਗਠਨਾਂ ਨਾਲ ਗੱਲਬਾਤ ਕਰੇ ਜਾਂ ਨਹੀਂ, ਅਸੀਂ ਗੱਲਬਾਤ ਲਈ ਤਿਆਰ ਹਾਂ। ਉਨ੍ਹਾਂ ਦਾ ਡੈਡਲਾਕ ਹੈ, ਸਾਡਾ ਨਹੀਂ ਹੈ। ਸਰਕਾਰ ਨੂੰ ਸਾਡੇ ਨਾਲ ਗੱਲ ਕਰਨੀ ਚਾਹੀਦੀ ਹੈ ਸਾਡੀ ਮੁੱਖ ਮੰਗ ਐਮਐਸਪੀ ਦੀ ਗਰੰਟੀ ਹੈ। ਬਾਕੀ ਗੱਲਬਾਤ ਬਾਅਦ ਵਿਚ ਹੋਵੇਗੀ।

Leave a Reply

Your email address will not be published. Required fields are marked *