ਕੇਜਰੀਵਾਲ ਕੱਲ੍ਹ ਕਿਸਾਨਾਂ ਦੇ ਸਮਰਥਨ ਵਿਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਕੱਲ੍ਹ (ਸੋਮਵਾਰ) ਨੂੰ ਕਿਸਾਨਾਂ ਦੇ ਸਮਰਥਨ ਵਿਚ ਇੱਕ ਦਿਨ ਦਾ ਵਰਤ ਰੱਖਣਗੇ। ਉਨ੍ਹਾਂ ਨੇ ਲੋਕਾਂ ਨੂੰ ਵਰਤ ਰੱਖਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੇ ਘਰ ਵਿੱਚ ਇੱਕ ਦਿਨ ਵਰਤ ਰੱਖਣਾ ਚਾਹੀਦਾ ਹੈ ਅਤੇ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਨੇ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਨੂੰ ਅਲਟੀਮੇਟਮ ਵੀ ਦੇ ਦਿੱਤਾ ਹੈ। ਕੱਲ੍ਹ ਵੱਡੀ ਗਿਣਤੀ ਵਿਚ ਕਿਸਾਨ ਵਰਤ ਰੱਖ ਕੇ ਰੋਸ ਦਰਜ ਕਰਵਾਉਣਗੇ।

Leave a Reply

Your email address will not be published. Required fields are marked *