ਦੇਸ਼ ’ਚ ਕਾਲੇ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ ਤੇ ਜਿੱਤ ਕਿਸਾਨਾਂ ਦੀ ਹੋਵੇਗੀ: ਸੋਨੀਆ

ਨਵੀਂ ਦਿੱਲੀ, 2 ਅਕਤੂਬਰ,ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕਿਸਾਨਾਂ ਨਾਲ ਬੇਇਨਸਾਫੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ‘ਕਾਲੇ ਕਾਨੂੰਨਾਂ’ ਵਿਰੁੱਧ ਉਨ੍ਹਾਂ ਦੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਇਹ ਵੀ ਉਮੀਦ ਜਤਾਈ ਕਿ ਇਨ੍ਹਾਂ ਕਾਨੂੰਨਾਂ ਵਿਰੁੱਧ ਲਹਿਰ ਸਫਲ ਹੋਵੇਗੀ ਅਤੇ ਕਿਸਾਨਾਂ ਦੀ ਜਿੱਤ ਹੋਵੇਗੀ। ਸ੍ਰੀਮਤੀ ਸੋਨੀਆ ਗਾਂਧੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ’ਤੇ ਵੀਡੀਓ ਸੰਦੇਸ਼ ਵਿਚ ਕਿਹਾ, ” ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀ ਲੋਕਾਂ ਦੀ ਸਭ ਤੋਂ ਵੱਡੇ ਹਮਦਰਦ ਮਹਾਤਮਾ ਗਾਂਧੀ ਦਾ ਅੱਜ ਜਨਮ ਦਿਨ ਹੈ। ਗਾਂਧੀ ਜੀ ਕਹਿੰਦੇ ਸਨ ਕਿ ਭਾਰਤ ਦੀ ਆਤਮਾ ਭਾਰਤ ਦੇ ਪਿੰਡਾਂ, ਖੇਤਾਂ ਵਿੱਚ ਵਸਦੀ ਹੈ। ਅੱਜ ਸਾਡੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਵੀ ਹੈ, ਜਿਨ੍ਹਾਂ ਨੇ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦਿੱਤਾ ਸੀ।’

Leave a Reply

Your email address will not be published. Required fields are marked *