ਨਵਾਂਸ਼ਹਿਰ, 12 ਦਸੰਬਰ 2020 – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਏ. ਐਸ ਗਰੇਵਾਲ ਦੀ ਅਗਵਾਈ ਹੇਠ ਜ਼ਿਲੇ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ 8 ਬੈਂਚਾਂ ਵੱਲੋਂ ਵੱਖ-ਵੱਖ ਤਰਾਂ ਦੇ 442 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕਰਦਿਆਂ 39104235 ਰੁਪਏ ਦੇ ਅਵਾਰਡ ਸੁਣਾਏ ਗਏ।