ਬਠਿੰਡਾ: ਪੰਜਾਬ ਦੇ ਨੌਜਵਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਦੇ ਦਿੱਲੀ ਕੂਚ ਸੰਘਰਸ਼ ਵਿੱਚ ਨਿਭਾਏ ਅਹਿਮ ਰੋਲ ਨੇ ਸਾਬਤ ਕਰ ਦਿੱਤਾ ਹੈ ਕਿ ਭਗਤ ਸਿੰਘ ਦੇ ਵਾਰਸ ਅੱਜ ਵੀ ਜ਼ਿੰਦਾ ਹਨ ਜੋ ਪੰਜਾਬ ਦੇ ਭਲੇ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹਨ।
ਨੌਜਵਾਨਾਂ ਦੇ ਜਜ਼ਬੇ ਨੇ ਮੋਦੀ ਸਰਕਾਰ ਨੂੰ ਤ੍ਰੇਲੀਆਂ ਲਿਆ ਦਿੱਤੀਆਂ ਹਨ। ਦਿੱਲੀ ਮੋਰਚੇ ਵਿਚ ਡਟੇ ਕਿਸਾਨਾਂ ਦੇ ਕੰਮ ਵੀ ਪਿੰਡਾਂ ਵਿੱਚ ਬੈਠੇ ਨੌਜਵਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਵਾਲੀਆਂ ਪਾਈਆਂ ਟੀ ਸ਼ਰਟਾਂ ਅਤੇ ਕਿਸਾਨ ਯੂਨੀਅਨ ਦੇ ਝੰਡੇ ਫੜ ਕੇ ਕੀਤੇ ਜਾ ਰਹੇ ਹਨ।