ਬਰੈਂਪਟਨ ਦੇ ਗੁਰਦੁਆਰੇ ‘ਚ ਵਾਪਰੀ ਬੇਅਦਬੀ ਘਟਨਾ ਦੀ ਜਾਂਚ ਮੁਕੰਮਲ

ਬਰੈਂਪਟਨ, 6 ਦਸੰਬਰ 2020 : ਕੈਨੇਡਾ ਦੇ ਬਰੈਂਪਟਨ ਸ਼ਹਿਰ ‘ਚ 2 ਦਸੰਬਰ ਨੂੰ ਗੁਰਦੁਆਰਾ ਦਸਮੇਸ਼ ਦਰਬਾਰ ‘ਚ ਵਾਪਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਮੁਕੰਮਲ ਹੋ ਗਈ ਹੈ। ਉਨਟਾਰੀਓ ਦੀ ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਉਨ•ਾਂ ਨੇ ਘਟਨਾ ਦੀ ਹਰ ਪੱਖ ਤੋਂ ਜਾਂਚ ਕੀਤੀ, ਪ੍ਰਾਪਤ ਹੋਏ ਸਬੂਤਾਂ ਤੋਂ ਇਹ ਸਾਹਮਣੇ ਆਇਆ ਹੈ ਕਿ ਇਹ ਘਟਨਾ ਨਫਰਤ ਜਾਂ ਸਿਆਸਤ ਤੋਂ ਪ੍ਰੇਰਿਤ ਨਹੀਂ ਸੀ।
ਦੱਸ ਦੇਈਏ ਕਿ ਬੀਤੇ ਦਿਨੀਂ ਬਰੈਂਪਟਨ ‘ਚ ਗੁਰਦੁਆਰਾ ਦਸਮੇਸ਼ ਦਰਬਾਰ ਸਣੇ ਦੋ ਥਾਵਾਂ ‘ਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀਆਂ ਘਿਨਾਉਣੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਪਹਿਲੀ ਘਟਨਾ ਗੁਰਦਵਾਰਾ ਦਸਮੇਸ਼ ਦਰਬਾਰ ਵਿਖੇ ਸਾਹਮਣੇ ਆਈ ਜਿਥੇ ਬੇਅਦਬੀ ਕਰਨ ਵਾਲੇ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈਆਂ ਸਨ, ਜਦਕਿ ਦੂਜੀ ਘਟਨਾ ਸਟੀਲਜ਼ ਐਵੇਨਿਊ ਅਤੇ ਮੈਲਨੀ ਡਰਾਈਵ ਇਲਾਕੇ ਵਿਚ ਵਾਪਰੀ ਸੀ। ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵਿਚ ਦੇਖਿਆ ਜਾ ਸਕਦਾ ਹੈ ਕਿ ਸ਼ਖਸ ਬਗ਼ੈਰ ਰਜਿਸਟਰ ਵਿਚ ਦਸਤਖ਼ਤ ਕੀਤਿਆਂ ਨੰਗੇ ਸਿਰ ਗੁਰੂ ਘਰ ਅੰਦਰ ਦਾਖਲ ਹੁੰਦਾ ਹੈ ਅਤੇ ਉਥੋਂ ਦੇ ਸੇਵਾਦਾਰ ਤੋਂ ਗੁਟਕਾ ਸਾਹਿਬ ਲੈ ਕੇ ਰਵਾਨਾ ਹੋ ਜਾਂਦਾ ਹੈ।

Leave a Reply

Your email address will not be published. Required fields are marked *