ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਕਰ ਕੇ ਉਸਦੀ ਮੁੱਕ ਨਾ ਰਹੀ ਕੈਦ ਦਾ ਫੈਸਲਾਕੁੰਨ ਅੰਤ ਮਰ ਦੇਵੇ। ਇਹ ਮਨੁੱਖਤਾ ਭਰਿਆ ਕਦਮ ਸਪਿਆਚਾਰ ਕਦਰਾਂ ਕੀਮਤਾਂ ਦੇ ਮੁਤਾਬਕ ਹੋਵੇਗਾ ਕਿਉਂਕਿ ਭਾਈ ਰਾਜੋਆਣਾ ਨੇ ਆਮ ਉਮਰ ਕੈਦੀ ਨਾਲੋਂ ਦੁੱਗਣਾ ਸਮਾਂ ਜੇਲ੍ਹ ਵਿਚ ਗੁਜ਼ਾਰ ਲਿਆ ਹੈ।
ਸ੍ਰੀ ਬਾਦਲ ਨੇ ਕਾਂਗਰਸੀ ਆਗੂਆਂ ਨੁੰ ਆਖਿਆ ਕਿ ਉਹ ਸਿਆਸੀ ਮੌਕਾਪ੍ਰਸਤੀ ਤੋਂ ਉਪਰ ਉਠਣ ਅਤੇ ਭਾਈ ਰਾਜੋਆਣਾ ਦੀ ਰਿਹਾਈ ਦੀ ਹਮਾਇਤ ਕਰਲ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਦੋਂ ਵੀ ਭਾਵੁਕ ਸਿੱਖ ਮੁੱਦਿਆਂ ਦੀ ਗੱਲ ਆਉਂਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਦੋਗਲੀਆਂ ਚਾਲਾਂ ਖੇਡਣ ਲੱਗ ਜਾਂਦੇ ਹਨ। ਇਕ ਪਾਸੇ ਤਾਂ ਦਿੱਲੀ ਵਿਚ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਵਿਚ ਲੱਗੇ ਰਹਿੰਦੇ ਨ ਤੇ ਭਾਈ ਰਾਜੋਆਦਾ ਦੀ ਰਿਹਾਈ ਦਾ ਵਿਰੋਧ ਕਰਦੇ ਹਨ ਜਦਕਿ ਦੂਜੇ ਪਾਸੇ ਮੌਕਾਪ੍ਰਸਤੀ ਵਿਖਾਉਂਦਿਆਂ ਇਹ ਆਖਦੇ ਹਨ ਕਿ ਉਹ ਨਿੱਜੀ ਤੌਰ ’ਤੇ ਮੌਤ ਦੀ ਸਜ਼ਾ ਦੇ ਖਿਲਾਫ ਹਨ।