ਚੰਡੀਗੜ੍ਹ, ਭਾਰਤ ਬੰਦ ਦਾ ਅਸਰ ਪੰਜਾਬ ‘ਚ ਵੀ ਦਿਖਾਈ ਦੇਵੇਗਾ। ਕਿਸਾਨ ਸੰਗਠਨ ਸਵੇਰੇ 11 ਵਜੇ ਤੋਂ ਦੁਪਹਿਰ ਤਿੰਨ ਵਜੇ ਤਕ ਸੜਕਾਂ ਜਾਮ ਕਰਨਗੇ। ਬੰਦ ਦੇ ਮੱਦੇਨਜ਼ਰ ਸੋਮਵਾਰ ਨੂੰ ਡੀਜੀਪੀ ਦਿਨਕਰ ਗੁਪਤਾ ਨੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਗੁਪਤਾ ਨੇ ਜ਼ਿਲ੍ਹਾ ਪੱਧਰ ‘ਤੇ ਪੁਲਿਸ ਅਫ਼ਸਰਾਂ ਨੂੰ ਕਾਨੂੰਨ ਪ੍ਰਬੰਧ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ, ਤਾਂਕਿ ਸ਼ਰਾਰਤੀ ਅਨਸਰ ਸਰਗਰਮ ਨਾ ਹੋ ਸਕਣ। ਉਧਰ, ਮੰਡੀ ਬੋਰਡ ਨੇ ਮੰਡੀਆਂ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਨੂੰ ਚਿੱਠੀ ਲਿਖ ਕੇ ਬੱਸਾਂ ਨਾ ਚਲਾਉਣ ਬਾਰੇ ਦੱਸਿਆ ਗਿਆ ਹੈ। ਜਦੋਂਕਿ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਰਾਜ ਦੇ 50 ਹਜ਼ਾਰ ਸਰਕਾਰੀ ਮੁਲਾਜ਼ਮ ਮੰਗਲਵਾਰ ਨੂੰ ਸਮੂਹਿਕ ਛੁੱਟੀ ‘ਤੇ ਰਹਿਣਗੇ।