ਜਲੰਧਰ, (ਸੰਜੇ ਸ਼ਰਮਾ/ਰੋਹੀਤ ਭਗਤ)-ਭਾਰਤ ਬੰਦ ਦਾ ਪੁਰੀ ਤਰ੍ਹਾਂ ਸ਼ਾਂਤੀ ਮਈ ਢੰਗ ਨਾਲ ਕਿਸਾਨ ਜਥੇਬੰਦੀਆਂ ਵੱਲੋਂ ਸਮਰਥਨ ਮਿਲੀਆ। ਜਲੰਧਰ ‘ਚ ਬਜਾਰਾਂ ਬੰਦ ਨਜਰ ਆਈਆਂ। ਸਰਕਾਰ ਦੇ ਫੈਸਲੇ ਨੂੰ ਗਲਤ ਠਹਿਰਾਇਆ। ਇਹ ਫੈਸਲਾ ਕਿਸਾਨ ਦੇ ਵਿਰੁੱਧ ਹਨ। ਬੇਸ਼ੱਕ ਮੋਦੀ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਬਿਆਨਬਾਜੀ ਆ ਰਹੇ ਹਨ। ਉਥੇ ਹੀ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਇਸ ਬਿੱਲ ਨੂੰ ਰੱਦ ਕੀਤਾ ਜਾਵੇ। ਭਾਰਤ ਬੰਦ ਦੇ ਸੱਦੇ ਦੌਰਾਨ ਕਈ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਗਿਆ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਬਾੜੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਨ੍ਹਾਂ ਜਥੇਬੰਦੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਤਰ੍ਹਾਂ ਕਿਸਾਨੀ ਅੰਦੋਲਨ ਦਾ ਸਮਰਥਨ ਕਰਦੇ ਹਨ ਅਤੇ ਕਿਸਾਨ ਭਰਾਵਾਂ ਦੇ ਨਾਲ ਖੜ੍ਹੇ ਹਨ। ਜ਼ਿਕਰਯੋਗ ਹੈ ਕਿ ਇਹ ਅੰਦਲੋਨ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੇ ਦਿੱਲੀ ਸਰੱਹਦਾਂ ‘ਤੇ ਡੇਰੇ ਲਾਏ ਹੋਏ ਹਨ। ਜਿੱਥੇ ਇਕ ਪਾਸੇ ਕਿਸਾਨ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ‘ਤੇ ਅੜ੍ਹੇ ਹਨ, ਉੱਥੇ ਦੂਜੇ ਪਾਸੇ ਕੇਂਦਰ ਸਰਕਾਰ ਇਸ ਮੁੱਦੇ ‘ਤੇ ਕੋਈ ਵਿਚਲਾ ਰਸਤਾ ਕੱਢਣ ਅਤੇ ਕਿਸਾਨਾਂ ਨੂੰ ਖੇਤੀਬਾੜੀ ਬਿੱਲਾਂ ਦੇ ਲਾਭ ਸਮਝਾਉਣ ‘ਤੇ ਕਾਇਮ ਹੈ। ਕੱਲ੍ਹ ਯਾਨੀ ਕੇ 9 ਦਸੰਬਰ ਨੂੰ ਕੇਂਦਰ ਤੇ ਕਿਸਾਨ ਆਗੂਆਂ ਦਰਮਿਆਨ ਮੁੜ ਬੈਠਕ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ ‘ਚ ਇਸ ਮੁੱਦੇ ਦਾ ਕੋਈ ਨਾ ਕੋਈ ਹੱਲ ਨਿਕਲ ਆਵੇਗਾ।