ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਅੱਜ ਬਜਟ ਸੈਸ਼ਨ ਦੌਰਾਨ ਤਲਵਾੜਾ ਵਿੱਚ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੀਜੀਆਈ ਸੈਟੇਲਾਈਟ ਖੋਲ੍ਹਣ ਦੇ ਸਬੰਧ ਵਿੱਚ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਇੱਕ ਵਾਰ ਫਿਰ ਮੁਲਾਕਾਤ ਕੀਤੀ ਹੈ।
ਹਰਭਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਰਾਜ ਸਭਾ ਵਿੱਚ ਤਲਵਾੜਾ ਵਿੱਚ ਪੀਜੀਆਈ ਸੈਟੇਲਾਈਟ ਖੋਲ੍ਹਣ ਦਾ ਮੁੱਦਾ ਉਠਾਇਆ ਸੀ। ਪੀਜੀਆਈ ਸੈਟੇਲਾਈਟ ਦੇ ਖੁੱਲ੍ਹਣ ਨਾਲ ਨਾ ਸਿਰਫ਼ ਪੰਜਾਬ ਦੇ ਲੋਕਾਂ ਨੂੰ ਸਗੋਂ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨੂੰ ਵੀ ਫਾਇਦਾ ਹੋਵੇਗਾ। ਹਰਭਜਨ ਸਿੰਘ ਨੇ ਕਿਹਾ ਕਿ ਜਦੋਂ ਤੱਕ ਤਲਵਾੜਾ ਵਿੱਚ ਪੀਜੀਆਈ ਸੈਟੇਲਾਈਟ ਵਰਗੀ ਸੰਸਥਾ ਨਹੀਂ ਖੁੱਲ੍ਹ ਜਾਂਦੀ ਓਦੋਂ ਤੱਕ ਉਨ੍ਹਾਂ ਦੇ ਯਤਨ ਜਾਰੀ ਰਹਿਣਗੇ।