ਜਲੰਧਰ, (ਵਿਸ਼ਾਲ)- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 113ਵੇਂ ਜਨਮ ਦਿਹਾੜੇ ਨੂੰ ਸਮਰਪਿਤ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵੱਧ ਰਹੇ ਫਾਸ਼ੀਵਾਦੀ ਹਮਲਿਆਂ ‘ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਸੂਬਾ ਪ੍ਰਰੈੱਸ ਸਕੱਤਰ ਮੰਗਲਜੀਤ ਪੰਡੋਰੀ ਅਤੇ ਜ਼ਿਲ੍ਹਾ ਪ੍ਰਧਾਨ ਵਰਜੀਤ ਕੌਰ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਸਰਕਾਰ ਫਾਸ਼ੀਵਾਦੀ ਹੱਲੇ ਹਰੇਕ ਵਰਗ ‘ਤੇ ਕਰ ਰਹੀ ਹੈ। ਵਿਦਿਆਰਥੀਆਂ ਲਈ ਨਵੀਂ ਸਿੱਖਿਆਂ ਨੀਤੀ 2020, ਕਿਸਾਨਾਂ ਲਈ ਖੇਤੀ ਆਰਡੀਨੈਂਸ, ਬਿਜਲੀ ਆਰਡੀਨੈਂਸ 2020, ਮਜ਼ਦੂਰਾਂ ਦੇ ਕੰਮ ਦਾ ਸਮਾਂ ਵਧਾਉਣਾ, ਕਿਰਤੀਆਂ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਆਜ਼ਾਦ ਵਿਚਾਰਾਂ ਨੂੰ ਲਗਾਤਾਰ ਦਬਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਸਕੱਤਰ ਰਮਨਦੀਪ ਕੌਰ ਨੇ ਕਿਹਾ ਕਿ ਅੱਜ ਭਗਤ ਸਿੰਘ ਦੇ ਵਿਚਾਰਾਂ ਅਤੇ ਸ਼ਹੀਦਾਂ ਦੀ ਵਿਰਾਸਤ ਤੋਂ ਸੇਧ ਲੈਂਦਿਆਂ ਫਾਸ਼ੀਵਾਦੀ ਹਮਲਿਆਂ ਨੂੰ ਇਕਜੁਟਤਾ ਨਾਲ ਹੀ ਰੋਕਿਆ ਜਾ ਸਕਦਾ ਹੈ। ਪੀਐੱਸਯੂ ਮੰਗ ਕਰਦੀ ਹੈ ਕਿ ਸਕੂਲਾਂ, ਕਾਲਜਾਂ ਨੂੰ ਜਲਦੀ ਤੋਂ ਜਲਦੀ ਖੋਲਿਆ ਜਾਵੇ। ਨਵੀਂ ਸਿੱਖਿਆ ਨੀਤੀ ਨੂੰ ਰੱਦ ਕੀਤਾ ਜਾਵੇ। ਖੇਤੀ ਆਰਡੀਨੈਂਸ ਵਾਪਸ ਲਏ ਜਾਣ। ਵਿਦਿਆਰਥੀ ਆਗੂ ਸੋਨੀਆ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੌਨਿਕਾ, ਦੀਆ, ਆਰਤੀ, ਲਵਪ੍ਰਰੀਤ ਆਦਿ ਵੀ ਹਾਜ਼ਰ ਸਨ।