ਹਿਮਾਚਲ ਪ੍ਰਦੇਸ਼ ਵਿਚ ਯੋਗਰਾਜ ਸਿੰਘ ਵਿਰੁੱਧ ਮਾਮਲਾ ਦਰਜ

ਊਨਾ, 10 ਦਸੰਬਰ 2020 : ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਯੋਗਰਾਜ ਸਿੰਘ ਕਸੂਤੇ ਘਿਰਦੇ ਨਜ਼ਰ ਆ ਰਹੇ ਹਨ। ਭਾਈਚਾਰੇ ਦੇ ਲੋਕਾਂ ਨੇ ਉਨ•ਾਂ ਵਿਰੁੱਧ ਮੋਰਚਾ ਖੋਲ• ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿਚ ਯੋਗਰਾਜ ਸਿੰਘ ਵਿਰੁੱਧ ਮਾਮਲਾ ਦਰਜ ਹੋਇਆ ਹੈ। ਊਨਾ ਦੇ ਹਰੋਲੀ ਥਾਣੇ ‘ਚ ਅਦਾਕਾਰ ਯੋਗਰਾਜ ਸਿੰਘ ਵਿਰੁੱਧ ਕਿਸਾਨ ਅੰਦੋਲਨ ਦੀ ਆੜ ਵਿਚ ਹਿੰਦੂ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਲਲੜੀ ਵਾਸੀ ਸੁਰਿੰਦਰ ਰਤਰਾ ਨੇ ਕਰਾਈ ਹੈ। ਸ਼ਿਕਾਇਤ ਕਰਤਾ ਦਾ ਕਹਿਣਾ ਹੈ ਕਿ ਯੋਗਰਾਜ ਨੇ ਕਿਸਾਨ ਅੰਦੋਲਨ ਦੀ ਆੜ ਵਿਚ ਦਿੱਤੇ ਭਾਸ਼ਣ ਵਿਚ ਹਿੰਦੂ ਧਰਮ ਨੂੰ ਗ਼ੱਦਾਰਾਂ ਦਾ ਧਰਮ ਦੱਸਦੇ ਹੋਏ ਪੂਰੇ ਹਿੰਦੂ ਧਰਮ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ•ਾਂ ਨੇ ਯੋਗਰਾਜ ਵਿਰੁੱਧ ਕਾਨੂੰਨ ਦੇ ਤਹਿਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸੁਰਿੰਦਰ ਰਤਰਾ ਵਲੋਂ ਈਮੇਲ ਰਾਹੀਂ ਆਨਲਾਈਨ ਸ਼ਿਕਾਇਤ ਐਸ. ਐਚ. ਓ. ਹਰੋਲੀ, ਐਸ. ਪੀ. ਊਨਾ ਅਤੇ ਡੀ. ਆਈ. ਜੀ. ਸ਼ਿਮਲਾ ਕੋਲ ਕੀਤੀ ਗਈ ਹੈ। ਐਸ. ਐਚ. ਓ. ਹਰੋਲੀ ਮਨੋਜ ਕੁਮਾਰ ਦਾ ਕਹਿਣਾ ਹੈ ਕਿ ਸ਼ਿਕਾਇਤ ਬਾਰੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਾਇਆ ਜਾ ਰਿਹਾ ਹੈ। ਦਰਅਸਲ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਯੋਗਰਾਜ ਸਿੰਘ ਭਾਸ਼ਣ ਦੇ ਰਹੇ ਹਨ। ਉਥੇ ਹੀ ਇਸ ਭਾਸ਼ਣ ਨੂੰ ਸੋਸ਼ਲ ਮੀਡੀਆ ਉਤੇ ਹੇਟ ਸਪੀਚ ਕਿਹਾ ਜਾ ਰਿਹਾ ਹੈ ਕਿਉਂਕਿ ਇਸ ਵਿਚ ਉਨ•ਾਂ ਨੂੰ ਨਿੰਦਾ, ਭੜਕਾਊ, ਅਪਮਾਨਜਨਕ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹੋਏ ਦੇਖਿਆ ਗਿਆ ਹੈ। ਇਸ ਤੋਂ ਬਾਅਦ ਲੋਕ ਯੋਗਰਾਜ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ।

Leave a Reply

Your email address will not be published. Required fields are marked *