ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ 19 ਅਗਸਤ ਤੋਂ ਜ਼ਿਲ੍ਹੇ ਅੰਦਰ ਦੁਕਾਨਾਂ ਖੋਲ੍ਹਣ ਤੇ ਬੰਦ ਕਰਨ ਦਾ ਸਮਾਂ ਬਦਲਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਗ੍ਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ 17 ਅਗਸਤ ਨੂੰ ਜਾਰੀ ਕੀਤੇ ਗਏ ਪੱਤਰ ਹੋਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਡੀਸੀ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ‘ਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ ਤੇ ਸ਼ਾਪਿੰਗ ਮਾਲ, ਰੈਸਟੋਰੈਂਟ, ਹੋਟਲ ਤੇ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ਰਾਤ 8 ਵਜੇ ਤਕ ਹੀ ਖੁੱਲ੍ਹਣਗੀਆਂ। ਹਾਲਾਂਕਿ ਸ਼ਾਪਿੰਗ ਮਾਲਾਂ ਦੇ ਅੰਦਰ ਸਥਿਤ ਰੈਸਟੋਰੈਂਟ ਤੇ ਹੋਟਲ ਅਤੇ ਸ਼ਰਾਬ ਦੇ ਠੇਕੇ ਰਾਤ 8.30 ਵਜੇ ਤਕ ਖੁੱਲ੍ਹਣਗੇ। ਇਸ ਤੋਂ ਇਲਾਵਾ ਸ਼ਨਿੱਚਰਵਾਰ ਤੇ ਐਤਵਾਰ ਨੂੰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਛੱਡ ਕੇ ਸਾਰੀਆਂ ਦੁਕਾਨਾਂ ਤੇ ਸ਼ਾਪਿੰਗ ਮਾਲ ਬੰਦ ਰਹਿਣਗੇ