ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਬਣਾਇਆ ਸ਼ਿਕਾਇਤ ਸੈੱਲ

ਜਲੰਧਰ,(ਵਿਸ਼ਾਲ) ਜ਼ਿਲ੍ਹੇ ਦੇ 8 ਹਲਕਿਆਂ ‘ਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਦਾ ਉਲੰਘਣ ਕੀਤੇ ਜਾਣ ‘ਤੇ ਸ਼ਿਕਾਇਤ ਦਰਜ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸਨ ਵੱਲੋਂ ਸ਼ਿਕਾਇਤ ਸੈੱਲ ਬਣਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀ ਕਮ ਉਪ ਜ਼ਿਲ੍ਹਾ ਚੋਣ ਅਫਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੋਣ ਜਾਬਤਾ ਲਗਦਿਆਂ ਹੀ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੀ ਪਲਾਨ ਤਿਆਰ ਕੀਤਾ ਗਿਆ ਹੈ।ਇਸ ਲਈ ਫੋਨ ਨੰਬਰ ਅਤੇ ਈ-ਮੇਲ ਆਈਡੀ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ‘ਚ 14 ਨੰਬਰ ਕਮਰਾ ਨਿਰਧਾਰਿਤ ਕੀਤਾ ਗਿਆ ਹੈ। ਜ਼ਿਥੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਹਲਕਾ ਪੱਧਰ ‘ਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਚੋਣ ਜਾਬਤੇ ਦੀ ਉਲੰਘਣਾ ਹੋਣ ਤੋਂ ਰੋਕਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਸ਼ਿਕਾਇਤ ਹੋਣ ‘ਤੇ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉੱਥੇ ਹੀ, ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੈਲਪਲਾਈਨ ਨੰਬਰ 0181-2224417 ‘ਤੇ ਜਾਂ ਫਿਰ ਮੇਲ ਆਈਡੀ ਏਸੀਜੀਈਡਾਟਜੇਏਐੱਲਜੀਮੇਲਡਾਟਕਾਮ ‘ਤੇ ਸ਼ਿਕਾਇਤ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਕੰਪਲੈਕਸ ਦੇ ਕਮਰਾ ਨੰਬਰ 14 ‘ਚ ਨਿਜੀ ਤੌਰ ‘ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।ਉੱਧਰ, ਚੋਣ ਮੈਦਾਨ ‘ਚ 416 ਉਮੀਦਵਾਰਾਂ ਦੀ ਸਥਿਤੀ ਸਪਸ਼ਟ ਹੋਣ ਤੋਂ ਬਾਅਦ ਹੁਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪਾਰਟੀ ਦੇ ਨਾਲ ਜੁੜੇ ਹੋਣ ਦੇ ਬਾਵਜੂਦ ਆਜ਼ਾਦ ਤੌਰ ‘ਤੇ ਚੋਣਾਂ ਲੜ ਰਹੇ ਉਮੀਦਵਾਰਾਂ ਲਈ ਚੁਣੌਤੀ ਵੱਧ ਗਈ ਹੈ। ਕਾਰਨ, ਪਾਰਟੀ ਬੈਨਰ ਹੋਣ ਦੇ ਬਾਵਜੂਦ ਉਹ ਇਸ ਦੀ ਵਰਤੋਂ ਨਹੀਂ ਕਰ ਸਕਦੇ ਜਿਸ ਕਾਰਨ ਲੋਕਾਂ ਨੂੰ ਸੰਪਰਕ ਕਰਨ ਤੋਂ ਲੈ ਕੇ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ।ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਕੁੱਲ੍ਹ 110 ਵਾਰਡਾਂ ਚੋਂ ਸਿਰਫ ਕਰਤਾਰਪੁਰ ਦੇ ਵਾਰਡ ਨੰਬਰ 11 ‘ਚ ਹੀ ਸਹਿਮਤੀ ਬਣ ਪਾਈ ਹੈ। ਬਾਕੀ ਦੇ ਵਾਰਡਾਂ ‘ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਵਿਚਾਲੇ ਕਾਂਟੇ ਦੀ ਟੱਕਰ ਚੱਲ ਰਹੀ ਹੈ। ਜਿਸ ਦਾ ਇਨ੍ਹੀਂ ਦਿਨੀਂ ਹੋ ਰਹੀਆਂ ਸਰਗਰਮੀਆਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ। 12 ਫਰਵਰੀ ਸ਼ਾਮ 4 ਵਜੇ ਤਕ ਹੀ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਵੋਟਰਾਂ ਨੂੰ ਲੁਭਾਉਣ ਲਈ ਸੰਪਰਕ ਅਭਿਆਨ ਤੇਜ਼ ਕਰ ਦਿੱਤਾ ਗਿਆ ਹੈ। ਦਿਹਾਤੀ ਇਲਾਕਿਆਂ ‘ਚ ਠੰਡ ਦੇ ਬਾਵਜੂਦ ਉਮੀਦਵਾਰ ਤੜਕੇ ਤੋਂ ਹੀ ਆਪਣੇ ਹਲਕੇ ‘ਚ ਚੋਣ ਪ੍ਰਚਾਰ ਕਰਨ ਲਈ ਸਾਥੀਆਂ ਦੇ ਨਾਲ ਨਿਕਲ ਰਹੇ ਹਨ

Leave a Reply

Your email address will not be published. Required fields are marked *