ਐਸ.ਸੀ. ਨੌਜਵਾਨਾਂ ਦਾ ਆਰਥਿਕ ਪੱਧਰ ਉੱਪਰ ਚੁੱਕਣ ਲਈ 695.20 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ: ਸਾਧੂ ਸਿੰਘ ਧਰਮਸੋਤ

ਚੰਡੀਗੜ: ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ 695.20 ਲੱਖ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਇਹ ਕਰਜ਼ੇ 494 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਗਏ ਹਨ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਾਲ 2020-2021 ਦੌਰਾਨ 1400 ਗਰੀਬ ਅਤੇ ਯੋਗ ਨੌਜਵਾਨਾਂ ਨੂੰ 2250 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ। ਹੁਣ ਤੱਕ 494 ਨੌਜਵਾਨਾਂ ਨੂੰ 695.20 ਲੱਖ ਦੇ ਕਰਜ਼ਾ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਅਤੇ ਹੋਰਨਾਂ ਨੌਜਵਾਨਾਂ ਨੂੰ ਕਰਜ਼ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ।

Leave a Reply

Your email address will not be published. Required fields are marked *