ਚੰਡੀਗੜ੍ਹ : ਫ਼ਰੀਦਕੋਟ ‘ਚ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਦੇ ਕਤਲ ਦੀ ਜਿੰਮੇਵੇਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਹੈ। ਕਤਲ ਬਾਰੇ ਫੇਸਬੁੱਕ ‘ਤੇ ਪੋਸਟ ਪਾਈ ਹੈ ਤੇ ਕਿਹਾ ਭਲਵਾਨ ਨੂੰ ਕਈ ਵਾਰ ਸਮਝਾਇਆ ਸੀ । ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਲਿਆ ਹੈ। ਅਕਤੂਬਰ, 2020 ‘ਚ ਚੰਡੀਗੜ੍ਹ ਵਿੱਚ ਵਿਦਿਆਰਥੀ ਆਗੂ ਗੁਰਲਾਲ ਬਰਾੜ ਦਾ ਕਤਲ ਹੋਇਆ ਸੀ। ਗੁਰਲਾਲ ਬਰਾੜ ਸੋਪੂ ਜਥੇਬੰਦੀ ਦਾ ਲੀਡਰ ਸੀ। ਬੰਬੀਹਾ ਗਰੁੱਪ ਨੇ ਗੁਰਲਾਲ ਬਰਾੜ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।