ਕੇਂਦਰ ਸਰਕਾਰ ਦਿੱਲੀ ਵਿੱਚ ਗ੍ਰਿਫ਼ਤਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ ਦਰਜ ਕੀਤੇ ਸਾਰੇ ਪਰਚੇ ਰੱਦ ਕੀਤੇ ਜਾਣ: ਸਿੱਖ ਤਾਲਮੇਲ ਕਮੇਟੀ

ਜਲੰਧਰ, (ਸੰਜੇ ਸ਼ਰਮਾ)-ਪਿਛਲੇ ਮਹੀਨੇ 26 ਜਨਵਰੀ ਨੂੰ ਵਾਪਰੀਆਂ ਹਿੰਸਾ ਦੀਆਂ ਘਟਨਾਵਾਂ ਤੋਂ ਬਾਅਦ ਜਿਸ ਤਰ੍ਹਾਂ ਧੜਾ ਧੜ ਬੇਕਸੂਰ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਅਨੇਕਾਂ ਹੀ ਕਿਸਾਨਾਂ ਅਤੇ ਲੀਡਰਾਂ ਤੇ ਨਾਜਾਇਜ਼ ਪਰਚੇ ਦਰਜ ਕੀਤੇ ਗਏ ਉਸ ਦੀ ਸਿੱਖ ਤਾਲਮੇਲ ਕਮੇਟੀ ਅਤੇ ਸਿੰਘ ਸਭਾਵਾਂ ਨੇ ਜ਼ੋਰਦਾਰ ਨਿੰਦਿਆ ਕੀਤੀ ਹੈ ਸਿੱਖ ਆਗੂਆਂ ਅਤੇ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਸਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਅਤੇ ਪਰਮਿੰਦਰ ਸਿੰਘ ਦਸਮੇਸ਼ ਨਗਰ ਨੇ ਇਕ ਸਾਂਝੇ ਬਿਆਨ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਅੰਦੋਲਨ ਬਹੁਤ ਹੀ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਸੀ ਇਕ ਵੀ ਹਿੰਸਾ ਦੀ ਘਟਨਾ ਨਹੀਂ ਹੋਈ ਹੁਣ ਟਰੈਕਟਰ ਮਾਰਚ ਦੀ ਆੜ ਵਿੱਚ ਭਾਜਪਾ ਸਰਕਾਰ ਕਿਸਾਨਾਂ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾ ਰਚ ਕੇ ਹਿੰਸਾ ਕਾਰਵਾਈ ਹੈ ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਥੋੜ੍ਹੀ ਹੈ ਜੋ ਨਿਹੱਥੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਲਾਠੀਚਾਰਜ ਕਰਕੇ ਜਾਣ ਬੁੱਝ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਉਕਤ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਆਮ ਕਿਸਾਨਾਂ ਅਤੇ ਲੀਡਰਾਂ ਤੇ ਦਰਜ ਨਾਜਾਇਜ਼ ਪਰਚੇ ਰੱਦ ਕੀਤੇ ਜਾਣ ਅਤੇ ਗਿ੍ਰਫ਼ਤਾਰ ਆਗੂ ਅਤੇ ਨੌਜਵਾਨ ਰਿਹਾਅ ਕੀਤੇ ਜਾਣ ਉਨ੍ਹਾਂ ਪੰਜਾਬ ਸਰਕਾਰ ਅਤੇ ਸਾਰੀਆਂ ਰਾਜਸੀ ਪਾਰਟੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਆਪਣੇ ਤੌਰ ਤੇ ਕੇਂਦਰ ਸਰਕਾਰ ਤੇ ਦਬਾਅ ਬਣਾਉਣ ਤਾਂ ਕਿ ਮਾਹੌਲ ਖੁਸ਼ਗਵਾਰ ਬਣਾਇਆ ਜਾ ਸਕੇ ਅਤੇ ਕੇਂਦਰੀ ਸਰਕਾਰ ਅਤੇ ਕਿਸਾਨਾਂ ਵਿੱਚ ਚੰਗੇ ਮਾਹੌਲ ਵਿੱਚ ਗੱਲਬਾਤ ਹੋ ਸਕੇ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਸਤਨਾਮੀਆ ਹਰਪ੍ਰੀਤ ਸਿੰਘ ਰੋਬਿਨ ਪ੍ਰਭਜੋਤ ਸਿੰਘ ਖਾਲਸਾ ਭੁਪਿੰਦਰ ਸਿੰਘ ਬੜਿੰਗ ਸੰਨੀ ਉਬਰਾਏ ਜਤਿੰਦਰਪਾਲ ਸਿੰਘ ਮਝੈਲ ਬਲਦੇਵ ਸਿੰਘ ਗੱਤਕਾ ਮਾਸਟਰ ਵਿੱਕੀ ਖਾਲਸਾ ਸਨੀ ਰਠੌੜ ਹਰਪਾਲ ਸਿੰਘ ਪਾਲੀ ਚੱਢਾ ਪਰਜਿੰਦਰ ਸਿੰਘ ਰਵਿੰਦਰਪਾਲ ਸਿੰਘ ਬਬਲੂ ਅਮਨਦੀਪ ਸਿੰਘ ਬੱਗਾ ਜਤਿੰਦਰਪਾਲ ਸਿੰਘ ਕੋਹਲੀ ਮਨਮਿੰਦਰ ਸਿੰਘ ਭਾਟੀਆ ਗੁਰਦੀਪ ਸਿੰਘ ਲੱਕੀ ਲਖਵੀਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *