ਜਲੰਧਰ ‘ਚ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ 16 ਫਰਵਰੀ ਤੋਂ

ਜਲੰਧਰ, ਬਜ਼ੁਰਗਾਂ ਦੀ ਭਲਾਈ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ 16 ਫਰਵਰੀ 2026 ਤੋਂ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਸ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਦੱਸਿਆ ਕਿ ਮੁਹਿੰਮ ਤਹਿਤ ਬਜ਼ੁਰਗਾਂ ਦੀ ਦੇਖਭਾਲ ਲਈ ਸਿਹਤ, ਯੋਗਾ ਤੇ ਮਨੋਵਿਗਿਆਨਕ ਸਹਾਇਤਾ ਸਬੰਧੀ 16 ਮਾਰਚ 2026 ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਨੂੰ ਵਡੇਰੀ ਉਮਰ ’ਚ ਹੋਣ ਵਾਲੀਆਂ ਸਮੱਸਿਆਵਾਂ, ਜਿਨ੍ਹਾਂ ’ਚ ਅੱਖਾਂ ਦਾ ਮੋਤੀਆ, ਜੋੜਾਂ ਦਾ ਦਰਦ ਤੇ ਹੋਰ ਸਰੀਰਕ ਬਿਮਾਰੀਆਂ ਤੋਂ ਇਲਾਵਾ ਉਨ੍ਹਾਂ ਦੀ ਮਨੋਵਿਗਿਆਨਕ ਸਿਹਤ ਨੂੰ ਕਾਇਮ ਰੱਖਣ ਲਈ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਣਗੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਕੈਂਪਾਂ ਸਬੰਧੀ ਸਮੇਂ ਸਿਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

Leave a Reply

Your email address will not be published. Required fields are marked *