ਚੰਡੀਗੜ੍ਹ, 30 ਜਨਵਰੀ 2021
ਬਰਤਾਨੀਆਂ ਵਿਚਲੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਚੇਤਾਵਨੀ ਦਿੱਤੀ ਹੈ ਜੇ ਸੱਤਾ ਵਿੱਚ ਬੈਠੇ ਲੋਕਾਂ ਨੇ ਆਪਣੀ ਤਾਕਤ ਦੀ ਦੁਰਵਰਤੋਂ ਕੀਤੀ ਤਾਂ ਇਸ ਨਾਲ ਕਿਸਾਨ ਅੰਦੋਲਨ ਹੋਰ ਮਜ਼ਬੂਤ ਹੋਵੇਗਾ। ਸ੍ਰੀ ਢੇਸੀ ਨੇ ਟਵੀਟ ਕੀਤਾ, “ਬੜੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਭੀੜ ਅਤੇ ਪੁਲੀਸ ਨੇ ਕਿਸਾਨਾਂ ਨੂੰ ਖਦੇੜਨ ਲਈ ਤਰਲੋ ਮੱਛੀ ਹੋ ਰਹੇ ਹਨ। ਕਿਸਾਨਾਂ ਦੇ ਪਾਣੀ, ਬਿਜਲੀ ਅਤੇ ਇੰਟਰਨੈਟ ਬੰਦ ਕਰਨ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਹਿੰਸਾ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ ਪਰ ਜੇ ਸੱਤਾ ਵਿਚ ਬੈਠੇ ਲੋਕਾਂ ਨੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਦਾ ਦੁਰਵਿਵਹਾਰ ਕੀਤਾ ਤਾਂ ਇਹ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰੇਗੀ।”