ਫਰੀਦਕੋਟ, 1 ਫਰਵਰੀ 2021: ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਪੰਜਾਬ ਦੇ ਗ੍ਰਹਿ ਵਿਭਾਗ ਨੇ ਕੇਸ ਚਲਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਡੀਜੀਪੀ ਸੈਣੀ ਵਿਰੁੱਧ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਕੋਲੋਂ ਲਿਖਤੀ ਇਜਾਜ਼ਤ ਮੰਗੀ ਸੀ, ਜੋ ਫ਼ੌਜਦਾਰੀ ਕਾਨੂੰਨ ਮੁਤਾਬਕ ਲਾਜ਼ਮੀ ਸੀ।