ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ

ਕੈਨੇਡਾ ਕ੍ਰਿਕਟ ਟੀਮ ਦੇ ਕਪਤਾਨ ਦਿਲਪ੍ਰੀਤ ਸਿੰਘ ਬਾਜਵਾ ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਸੀਬੀਸੀ) ਦੀ ਇੱਕ ਰਿਪੋਰਟ ਤੋਂ ਬਾਅਦ ਵਿਵਾਦਾਂ ‘ਚ ਘਿਰ ਗਏ ਹਨ। ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਬਾਜਵਾ ਦੀ ਕਪਤਾਨ ਵਜੋਂ ਨਿਯੁਕਤੀ ਲਾਰੈਂਸ ਬਿਸ਼ਨੋਈ ਗੈਂਗ ਦੇ ਪ੍ਰਭਾਵ ਨਾਲ ਹੋਈ ਹੈ।

ਰਿਪੋਰਟ ਦੇ ਅਨੁਸਾਰ, ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕਥਿਤ ਤੌਰ ‘ਤੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ ਸਨ ਤੇ ਬਾਜਵਾ ਦੀ ਕਪਤਾਨ ਵਜੋਂ ਨਿਯੁਕਤੀ ਦਾ ਸਮਰਥਨ ਕਰਨ ਲਈ ਕਿਹਾ ਸੀ। ਖਿਡਾਰੀਆਂ ਨੂੰ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਗੰਭੀਰ ਨਤੀਜਿਆਂ ਦੀ ਭੁਗਤਣੇ ਪੈਣਗੇ। ਉਨ੍ਹਾਂ ਨੂੰ ਮੌਤ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਇਹ ਵੀ ਦਾਅਵਾ ਕੀਤਾ ਗਿਆ ਕਿ ਕਈ ਖਿਡਾਰੀਆਂ ਨੇ ਇਨ੍ਹਾਂ ਧਮਕੀਆਂ ਕਾਰਨ ਕਪਤਾਨੀ ਦੀ ਦੌੜ ਤੋਂ ਪਿੱਛੇ ਹਟ ਗਏ।

ਰਿਪੋਰਟ ‘ਚ ਅੱਗੇ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ, ਸੰਗਠਿਤ ਅਪਰਾਧ ਤੇ ਮੈਚ ਫਿਕਸਿੰਗ ਨੇ ਕੈਨੇਡਾ ਕ੍ਰਿਕਟ ਨੂੰ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਮਾਮਲਿਆਂ ‘ਚ ਸ਼ਿਕਾਇਤਾਂ ਕਥਿਤ ਤੌਰ ‘ਤੇ ਕੈਨੇਡੀਅਨ ਪੁਲਿਸ ਕੋਲ ਦਰਜ ਕਰਵਾਈਆਂ ਗਈਆਂ ਸਨ। ਬਾਜਵਾ ਦੀ ਕਪਤਾਨੀ ਦਾ ਵਿਰੋਧ ਕਰਨ ਵਾਲੇ ਖਿਡਾਰੀਆਂ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੇ ਨਾਮ ‘ਤੇ ਧਮਕੀ ਭਰੇ ਸੁਨੇਹੇ ਮਿਲੇ ਸਨ।

ਇਸ ਸਾਲ ਦੇ ਸ਼ੁਰੂ ‘ਚ ਨਿਊਜ਼ੀਲੈਂਡ ਵਿਰੁੱਧ ਟੀ-20 ਵਿਸ਼ਵ ਕੱਪ ਮੈਚ ਦੌਰਾਨ ਨੋ-ਬਾਲ ਦੀ ਘਟਨਾ ਲਈ ਬਾਜਵਾ ਪਹਿਲਾਂ ਹੀ ਜਾਂਚ ਦੇ ਘੇਰੇ ‘ਚ ਹੈ। ਇਹ ਮਾਮਲਾ ਇਸ ਸਮੇਂ ਜਾਂਚ ਅਧੀਨ ਹੈ। ਕੈਨੇਡਾ ਦੇ ਸਾਬਕਾ ਕੋਚ ਖੁਰਮ ਚੌਹਾਨ ਨੇ ਵੀ ਬਾਜਵਾ ‘ਤੇ ਮੈਚ ਫਿਕਸਿੰਗ ‘ਚ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਹੈ।

ਇਨ੍ਹਾਂ ਇਲਜ਼ਾਮਾਂ ਤੋਂ ਬਾਅਦ, ਕੈਲਗਰੀ ‘ਚ ਉਨ੍ਹਾਂ ਦੇ ਘਰ ਨੂੰ ‘ਤੇ ਦੋ ਵੱਖ-ਵੱਖ ਗੋਲੀਬਾਰੀ ਦੀਆਂ ਘਟਨਾਵਾਂ ‘ਚ ਨਿਸ਼ਾਨਾ ਬਣਾਇਆ ਗਿਆ । ਸੂਤਰਾਂ ਮੁਤਾਬਕ ਬਾਜਵਾ ਨੇ ਹਾਲ ਹੀ ‘ਚ ਬਟਾਲਾ ਤੇ ਭਾਰਤ ਦੇ ਹੋਰ ਇਲਾਕਿਆਂ ਦਾ ਦੌਰਾ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਏਜੰਸੀਆਂ ਹੁਣ ਲਾਰੈਂਸ ਬਿਸ਼ਨੋਈ ਨਾਲ ਉਸ ਦੇ ਕਥਿਤ ਸਬੰਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *