ਭਾਰਤੀ ਜਨਤਾ ਪਾਰਟੀ ਭਾਈਚਾਰਕ ਸਾਂਝ ਤੋੜਨ ਤੋਂ ਬਾਜ਼ ਆਵੇ: ਸਿੱਖ ਤਾਲਮੇਲ ਕਮੇਟੀ

ਜਲੰਧਰ, (ਸੰਜੇ ਸ਼ਰਮਾ)-ਅੱਜ ਸਿੱਖ ਤਾਲਮੇਲ ਕਮੇਟੀ ਅਤੇ ਸਿੰਘ ਸਭਾਵਾਂ ਦੇ ਪ੍ਰਤੀਨਿਧੀਆਂ ਦੀ ਇਕ ਸਾਂਝੀ ਮੀਟਿੰਗ ਤਾਲਮੇਲ ਕਮੇਟੀ ਦੇ ਦਫ਼ਤਰ ਪੁਲੀ ਅਲੀ ਮੁਹੱਲਾ ਵਿਖੇ ਹੋਈ ਜਿੱਥੇ ਸਭ ਤੋਂ ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨ ਵੀਰਾਂ ਦੀ ਚਡ਼੍ਹਦੀ ਕਲਾ ਅਤੇ ਮੋਰਚੇ ਦੀ ਜਿੱਤ ਦੀ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ ਅਰਦਾਸ ਉਪਰੰਤ ਮੀਟਿੰਗ ਵਿੱਚ ਸ਼ਾਮਲ ਪ੍ਰਤੀਨਿਧੀਆ ਤੇਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਸਤਪਾਲ ਸਿੰਘ ਸਿਦਕੀ ਅਤੇ ਹਰਜੋਤ ਸਿੰਘ ਲੱਕੀ ਨੇ ਇਕ ਸਾਂਝੇ ਬਿਆਨ ਰਾਹੀਂ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਵੱਲੋਂ ਦਿੱਲੀ ਬਾਰਡਰਾਂ ਤੇ ਬੈਠੇ ਕਿਸਾਨਾਂ ਖ਼ਿਲਾਫ਼ ਭੜਕਾਊ ਕਾਰਵਾਈਆਂ ਕਰਨ ਦੀ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਦੇਸ਼ ਵਿਚ ਬਣੀ ਭਾਈਚਾਰਕ ਸਾਂਝ ਜੋ ਕਿਸਾਨ ਅੰਦੋਲਨ ਤੋਂ ਬਾਅਦ ਬਣੀ ਹੋਈ ਹੈ ਜਿਸ ਵਿੱਚ ਹਰ ਭਾਈਚਾਰਾ ਉਹ ਭਾਵੇਂ ਹਿੰਦੂ ਹੋਣ ਸਿੱਖ ਇਸਾਈ ਜਾਂ ਮੁਸਲਿਮ ਹੋਣ ਜਿਸ ਤਰ੍ਹਾਂ ਵਧ ਚਡ਼੍ਹ ਕੇ ਮੋਰਚਿਆਂ ਵਿੱਚ ਸ਼ਾਮਲ ਹੋ ਰਹੇ ਹਨ ਤੇ ਭਾਰਤੀ ਜਨਤਾ ਪਾਰਟੀ ਦਾ ਦਿਮਾਗੀ ਸੰਤੁਲਨ ਵਿਗੜ ਗਿਆ ਹੈ ਅਤੇ ਉਹ ਹਰ ਹਾਲ ਵਿੱਚ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀ ਹੈ ਜਿਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਉਕਤ ਆਗੂਆਂ ਨੇ ਸਾਰੇ ਭਾਈਚਾਰਿਆਂ ਨੂੰ ਅਪੀਲ ਕੀਤੀ ਹੈ ਉਹ ਧਰਮਾਂ ਮਜ਼੍ਹਬਾਂ ਤੋਂ ਉੱਪਰ ਉੱਠ ਕੇ ਆਪਸੀ ਸਾਂਝ ਬਣਾਈ ਰੱਖਣ ਅਤੇ ਕਿਸਾਨੀ ਅੰਦੋਲਨ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਜੋ ਇਨ੍ਹਾਂ ਭਾਜਪਾ ਆਗੂਆਂ ਦੇ ਮਨਸੂਬੇ ਕਾਮਯਾਬ ਨਾ ਹੋ ਸਕਣ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਮਨਦੀਪ ਸਿੰਘ ਬੱਗਾ ਹਰਭੇਜ ਸਿੰਘ ਸੋਨੂੰ ਸੰਨੀ ਉਬਰਾਏ ਮਨਮਿੰਦਰ ਸਿੰਘ ਭਾਟੀਆ ਹਾਜ਼ਰ ਸਨ

Leave a Reply

Your email address will not be published. Required fields are marked *