ਜਲੰਧਰ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਆਮ ਲੋਕਾਂ ਦਾ ਲੱਕ ਤੋੜਦੀ ਜਾ ਰਹੀ ਹੈ। ਅਜੋਕੇ ਦੌਰ ’ਚ ਆਮ ਵਰਗ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹਰ ਰੋਜ਼ ਵੱਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਬਜਟ ਬੁਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ। ਪੈਟਰੋਲ, ਡੀਜ਼ਲ ਦੀ ਕੀਮਤ ਵਧਣੀ ਮਤਲਬ ਹਰ ਚੀਜ਼ ਦੀ ਕੀਮਤ ਦਾ ਵਧਣਾ ਹੈ। ਲੋਕਾਂ ਨੂੰ ਘਰਾਂ ਦੇ ਖ਼ਰਚੇ ਚਲਾਉਣੇ ਔਖੇ ਹੋ ਰਹੇ ਹਨ। ਇਸ ਦੇ ਨਾਲ ਹੀ ਦੇਖਿਆ ਜਾਵੇ ਤਾਂ ਹਰ ਵਰਗ ’ਚ ਹੀ ਮਹਿੰਗਾਈ ਵੱਧਦੀ ਜਾ ਰਹੀ ਹੈ। ਲੋਕਾਂ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੈ ਤੇ ਨੌਜਵਾਨਾਂ ਕੋਲ ਵੀ ਨੌਕਰੀ ਨਹੀਂ ਹੈ ਤੇ ਨੌਕਰੀ ਵਾਸਤੇ ਮਾਰੇ ਮਾਰੇ ਫਿਰ ਰਹੇ ਹਨ ਬੇਰੁਜ਼ਗਾਰੀ ਸਾਰੇ ਪਾਸੇ ਪੈਰ ਪਸਾਰਦੀ ਜਾ ਰਹੀ ਹੈ। ਅੱਜ ਘਰ ਦੀਆਂ ਜ਼ਰੂਰੀ ਵਸਤਾਂ ਜਿਵੇਂ ਪਿਆਜ਼, ਦਾਲਾਂ ਦੀਆਂ ਕੀਮਤਾਂ ਅਸਮਾਨੀਂ ਚੜ੍ਹ ਰਹੀਆਂ ਨੇ ਤੇ ਸਿਲੰਡਰ ਆਦਿ ਦੇ ਮੁੱਲ ਆਸਮਾਨ ਨੂੰ ਛੂਹ ਰਹੇ ਹਨ ਉੱਥੇ ਹੀ ਪੈਟਰੋਲ- ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦੀ ਜੇਬ ’ਤੇ ਡਾਕਾ ਮਾਰਿਆ ਹੈ। ਵੱਧ ਰਹੀ ਮਹਿੰਗਾਈ ਕਾਰਨ ਲੋਕਾਂ ’ਤੇ ਮਾਨਸਿਕ ਦਬਾਅ ਬਹੁਤ ਵੱਧ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਮਹਿੰਗਾਈ ਵਰਗੇ ਗੰਭੀਰ ਮੁੱਦੇ ਨੂੰ ਕੰਟਰੋਲ ਕਰੇ ਤਾਂ ਜੋ ਆਮ ਲੋਕ ਆਪਣਾ ਜੀਵਨ ਆਸਾਨੀ ਨਾਲ ਬਤੀਤ ਕਰ ਸਕਣ।
(ਰੋਜਾਨਾ ਆਜਤਾਕ)