ਜਲੰਧਰ-(ਵਿਸ਼ਾਲ)-ਸ਼ਹਿਰ ‘ਚ ਸ਼ਰਾਬ ਦੇ ਠੇਕੇਦਾਰ ਕਾਨੂੰਨ ਦੀ ਕੋਈ ਪਰਵਾਹ ਨਾ ਕਰਦੇ ਹੋਏ ਚੋਰ-ਮੋਰੀਆਂ ਰਾਹੀਂ ਨਾਜਾਇਜ਼ ਤੌਰ ‘ਤੇ ਸ਼ਰਾਬ ਵੇਚ ਰਹੇ ਹਨ। ਦਸ ਦਈਏ ਕਿ ਪ੍ਰਦੇਸ਼ ਵਿੱਚ ਕਈ ਦਿਨਾਂ ਤੋਂ ਕੋਰੋਨਾ ਪਾਜ਼ੇਟਿਵ ਦੇ ਮਾਮਲੇ ਕਾਫ਼ੀ ਰਫਤਾਰ ਨਾਲ ਵਧਦੇ ਵੇਖ ਪੰਜਾਬ ਸਰਕਾਰ ਨੇ ਸੂੁਬੇ ਵਿੱਚ ਸਖਤ ਕਦਮ ਚੁੱਕਦੇ ਹੋਏ 15 ਮਈ ਤੱਕ ਮਿਨੀ ਲਾਕਡਾਉਨ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ। ਇਸ ਤਹਿਤ ਗੈਰ ਜਰੂਰੀ ਸਾਮਾਨ ਦੀ ਸਾਰੇ ਦੁਕਾਨਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਇਨ੍ਹਾਂ ਆਦੇਸ਼ਾਂ ਦੇ ਬਾਅਦ ਸਾਰੇ ਜ਼ਿਲਿ੍ਹਆਂ ਦੇ ਡੀਸੀ ਤੇ ਹੋਰ ਪ੍ਰਬੰਧਕੀ ਅਧਿਕਾਰੀਆਂ ਨੇ ਆਪਣੇ-ਆਪਣੇ ਜ਼ਿਲਿ੍ਹਆਂ ਵਿੱਚ ਇਸ ਗਾਇਡਲਾਇੰਸ ਦੀ ਪਾਲਣਾ ਕਰਵਾਉਣ ਲਈ ਹੁਣ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਬਾਵਜੂਦ ਠੇਕੇਦਾਰ ਚੋਰ-ਮੋਰੀਆਂ ਰਾਹੀਂ ਸ਼ਰਾਬ ਵੇਚ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰ ਰਹੇ ਹਨਇਕੱਤਰ ਕੀਤੀ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਹਰੇਕ ਸ਼ਰਾਬ ਦੇ ਠੇਕੇ ‘ਚ ਠੇਕੇਦਾਰਾਂ ਨੇ ਆਪਣੀ ਸਹੂਲਤ ਲਈ ਸ਼ਟਰ ਵਿੱਚ ਮੋਰੀਆਂ ਰੱਖੀਆਂ ਹੋਈਆਂ ਹਨ। ਇਨ੍ਹਾਂ ਚੋਰ-ਮੋਰੀਆਂ ਦਾ ਫਾਇਦਾ ਚੁੱਕਦੇ ਹਨ। ਦੇਖਣ ਵਿਚ ਆਇਆ ਕਿ ਸ਼ਹਿਰ ਵਿੱਚ ਸ਼ਰਾਬ ਦੇ ਠੇਕੇਦਾਰ ਨਾਈਟ ਕਰਫਿਊ ਦੀ ਪਾਲਣਾ ਨਹੀਂ ਕਰ ਰਹੇ ਹਨ। ਲਾਕਡਾਊਨ ਲੱਗਣ ਦੌਰਾਨ ਰਾਤ ਨੂੰ ਰੋਜ਼ਾਨਾ ਚੋਰ ਮੋਰੀਆਂ ਰਾਹੀਂ ਨਾਜਾਇਜ਼ ਤੌਰ ‘ਤੇ ਸ਼ਰਾਬ ਵੇਚੀ ਜਾ ਰਹੀ ਹੈ। ਇਸਦਾ ਸ਼ਹਿਰ ਦੇ ਦੁਕਾਨਦਾਰਾਂ ਵਿੱਚ ਭਾਰੀ ਰੋਸ ਹੈ। ਸ਼ਹਿਰ ਦੇ ਦੁਕਾਨਦਾਰਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਦਾ ਡੰਡਾ ਸਿਰਫ਼ ਆਮ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਕਰਵਾਉਣ ਤੱਕ ਸੀਮਤ ਹੈ ਜਦਕਿ ਸ਼ਰਾਬ ਦੇ ਠੇਕੇਦਾਰਾਂ ਨੂੰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਰਿਆਇਤ ਦੇ ਰਹੇ ਹਨ। ਦੁਕਾਨਦਾਰਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਜ਼ੋਰ ਸਿਰਫ਼ ਗਰੀਬ ਦੁਕਾਨਦਾਰਾਂ ਤੱਕ ਹੀ ਚੱਲਦਾ ਹੈ ਜਦਕਿ ਸ਼ਰਾਬ ਦੇ ਠੇਕੇਦਾਰਾਂ ਤੇ ਪੁਲਿਸ ਦਾ ਕੋਈ ਜ਼ੋਰ ਨਹੀਂ ਚੱਲਦਾ। ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਸ਼ਰਾਬ ਦੇ ਠੇਕਿਆਂ ਤੇ ਠੇਕੇਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਸ਼ਟਰ ਵਿੱਚ ਚੋਰ ਮੋਰੀਆਂ ਬਣਾਈ ਗਈਆਂ ਹਨ। ਰਾਤ ਨੂੰ ਇਨ੍ਹਾਂ ਚੋਰ ਮੋਰੀਆਂ ਰਾਹੀਂ ਹੀ ਠੇਕੇ ਵਿੱਚ ਮੌਜੂਦ ਕਰਿੰਦੇ ਸਾਰੀ ਰਾਤ ਸ਼ਰਾਬ ਵੇਚਦੇ ਰਹਿੰਦੇ ਹਨ।