ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦੇ ਤੇ ਅਲੋਚਨਾ ਕਰਦੇ ਸੁਣੇ ਜਾਂਦੇ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਕਸਰ ਤਿੱਖੇ ਸਵਾਲ ਕਰਦੇ ਹਨ। ਪਰ ਇਸ ਵਾਰ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦੀ ਖੁੱਲ੍ਹੇ ਮਨ ਨਾਲ ਤਰੀਫ ਕੀਤੀ ਹੈ। ਦਰਅਸਲ, ਮੁੱਖ ਮੰਤਰੀ ਕੱਲ੍ਹ ਜੰਮੂ-ਕਸ਼ਮੀਰ ਵਿਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਤੇ ਸਨ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰਾਂ ਨੂੰ ਇਕ-ਇਕ ਕਰੋੜ ਦੇ ਚੈੱਕ ਵੀ ਸੌਂਪੇ।
ਇਸੇ ਖਬਰ ਨੂੰ ਸਾਂਝਾ ਕਰਦੇ ਹੋਏ ਸਿੱਧੂ ਨੇ ਭਗਵੰਤ ਮਾਨ ਦੀ ਤਰੀਫ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ