ਜਲੰਧਰ, ਖੋਜ ਅਫ਼ਸਰ ਨਵਨੀਤ ਰਾਏ ਨੇ ਦੱਸਿਆ ਕਿ ਭਾਸ਼ਾ ਵਿਭਾਗ, ਜਲੰਧਰ ਵਲੋਂ ਪੰਜਾਬੀ ਕੰਪਿਊਟਰ ਟਾਈਪ ਅਤੇ ਸ਼ਾਰਟਹੈਂਡ ਦੀ ਦਾਖ਼ਲੇ ਦੀ ਮਿਤੀ ਵਿੱਚ 25 ਨਵੰਬਰ 2022 ਤੱਕ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਕੰਪਿਊਟਰ ਟਾਈਪ ਅਤੇ ਸ਼ਾਰਟਹੈਂਡ ਦੀ ਸਿਖਲਾਈ ਦੇ ਕੋਰਸ ਲਈ ਕੁਝ ਸੀਟਾਂ ਖ਼ਾਲੀ ਹਨ ਅਤੇ ਇਸ ਇਕ ਸਾਲਾ ਕੋਰਸ ਵਿੱਚ ਦਾਖ਼ਲੇ ਲਈ ਸਿਖਿਆਰਥੀ ਗ੍ਰੈਜੂਏਸ਼ਨ ਪਾਸ ਹੋਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਸਿਖਿਆਰਥੀ ਜ਼ਿਲ੍ਹਾ ਭਾਸ਼ਾ ਦਫ਼ਤਰ, ਦੂਜੀ ਮੰਜ਼ਿਲ ਤਹਿਸੀਲ ਕੰਪਲੈਕਸ, ਜਲੰਧਰ ਵਿਖੇ ਦਾਖ਼ਲਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99882-10590 ’ਤੇ ਸੰਪਰਕ ਕੀਤਾ ਜਾ ਸਕਦਾ ਹੈ।