1 ਫਰਵਰੀ ਤੋਂ ਪ੍ਰੀ-ਪ੍ਰਾਇਮਰੀ, ਪਹਿਲੀ ਤੇ ਦੂਜੀ ਦੇ ਬੱਚਿਆਂ ਲਈ ਵੀ ਖੁੱਲਣਗੇ ਸਕੂਲ, ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਪੰਜਾਬ ਸਰਕਾਰ ਸੰਜੀਦਾ: ਵਿਜੈ ਇੰਦਰ ਸਿੰਗਲਾ

ਚੰਡੀਗੜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਤਾਂ ਸਹਿਤ ਦਿੱਤੀ ਪ੍ਰਵਾਨਗੀ ਅਨੁਸਾਰ 1 ਫਰਵਰੀ 2021 ਤੋਂ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਖੁੱਲਣ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਲੈ ਕੇ ਪਹਿਲੇ ਪੜਾਅ ਵਿੱਚ ਨੌਵੀਂ ਤੋਂ ਬਾਰਵੀਂ, ਦੂਜੇ ਪੜਾਅ ਵਿਚ ਪੰਜਵੀਂ ਤੋਂ ਅੱਠਵੀਂ ਅਤੇ ਫਿਰ ਤੀਜੇ ਪੜਾਅ ਵਿੱਚ ਤੀਜੀ ਅਤੇ ਚੌਥੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲੇ ਜਾ ਚੁੱਕੇ ਹਨ।

Leave a Reply

Your email address will not be published. Required fields are marked *