10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ, ਸੜਕਾਂ ‘ਤੇ ਆਵਾਜਾਈ ਰਹੇਗੀ ਠੱਪ

10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੰਜਾਬ ਭਰ ਵਿੱਚ ਜਾਮ ਲਾਏ ਜਾਣਗੇ। ਇਸ ਬੰਦ ਦੇ ਸਮਰਥਨ ‘ਚ ਆਮ ਆਦਮੀ ਪਾਰਟੀ (ਆਪ) ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਅਨੁਸੂਚਿਤ ਜਾਤੀਆਂ ਦੇ ਗਠਜੋੜ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਉਧਰ, ਸਾਬਕਾ ਆਈਏਐਸ ਅਧਿਕਾਰੀ, ਰਾਜਨੀਤਕ ਪਾਰਟੀਆਂ ਤੇ ਸਮਾਜਿਕ ਸੰਸਥਾਵਾਂ ਵੱਲੋਂ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅਨੁਸੂਚਿਤ ਜਾਤੀ ਗੱਠਜੋੜ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਸਰਕਾਰ ‘ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਦੋਸ਼ ਲਾਇਆ ਹੈ।

Leave a Reply

Your email address will not be published. Required fields are marked *