ਸੰਸਦ ‘ਚ ਪਾਸ ਕੀਤੇ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਖੇਤੀ ਬਿੱਲਾਂ ਦੇ ਵਿਰੋਧ ਨੂੰ ਲੈ ਕੇ ਪੰਜਾਬ ਵਿਚ ਕਿਸਾਨਾਂ ਦੇ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਦੁਕਾਨਾਂ ਬੰਦ ਰਹੀਆ। ਬਾਜ਼ਾਰਾਂ ਤੇ ਸੜਕਾਂ ਤੇ ਸਨਾਟਾ ਛਾਇਆ ਹੋਇਆ ਹੈ। ਸਿਰਫ ਪੰਜਾਬ ਦੇ ਮੁਖ ਥਾਵਾਂ ਤੇ ਕਿਸਾਨਾਂ ਦੇ ਪ੍ਰਦਰਸ਼ਨ ਹੀ ਦਿਖਾਈ ਦੇ ਰਹੇ ਹਨ। ਕਿਸਾਨ ਸੰਗਠਨਾਂ ਵਲੋਂ ਦਿੱਤੇ ਸੱਦੇ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਆੜ੍ਹਤੀਏ, ਮਜ਼ਦੂਰਾਂ, ਕਲਾਕਾਰਾਂ, ਗਾਇਕਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਸਭ ਮਤਭੇਦਾਂ ਤੋਂ ਉੱਪਰ ਉੱਠ ਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਗਈ ਹੈ। ਕਿਸਾਨਾਂ ਦੇ ਸਮਰਥਨ ਵਿਚ ਪੰਜਾਬ ਦੀਆ ਵੱਖ ਵੱਖ ਰਾਜਨੀਤਿਕ ਪਾਰਟੀਆ ਕਿਸਾਨਾਂ ਦੇ ਸਮਰਥਨ ਵਿਚ ਆਈਆ ਹਨ। ਪੰਜਾਬ ਦੀਆਂ ਤਿੰਨ ਪ੍ਰਮੁੱਖ ਰਾਜਸੀ ਧਿਰਾਂ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਲੋਂ ਵੀ ਆਪਣੇ-ਆਪਣੇ ਢੰਗ ਨਾਲ ਬੰਦ ‘ਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਕਾਂਗਰਸ ਤੇ ‘ਆਪ’ ਨੇ ਆਪਣੇ ਵਲੋਂ ਕੋਈ ਐਕਸ਼ਨ ਦੀ ਥਾਂ ਕਿਸਾਨਾਂ ਦੀ ਅੱਜ 25 ਸਤੰਬਰ ਨੂੰ ਬਾਬਾ ਹਰਦੀਪ ਸਿੰਘ ਕਾਰ ਸੇਵਾ ਸੀਟਾਂ ਵਾਲੇ ਜੋ ਕਿ ਗੁਰੂ ਨਾਨਕ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਅਸਥਾਨ ਸੀਟਾਂਵਾਲਾ ਵਿਖੇ ਬਾਬਾ ਬਲਬੀਰ ਸਿੰਘ ਗੜ੍ਹੀ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਸੇਵਾਵਾਂ ਨਿਭਾ ਰਹੇ ਹਨ, ਵੱਲੋਂ ਕਿਸਾਨਾਂ ਲਈ ਕੱਲ੍ਹ ਜਿੱਥੇ ਗੁਰੂ ਦੇ ਲੰਗਰ ਲਿਆ ਵਰਤਾਏ ਗਏ। ਇਸ ਦੌਰਾਨ ਖ਼ਾਲਸਾ ਏਡ ਵੱਲੋਂ ਵੀ ਵੱਡੀ ਗਿਣਤੀ ਵਿਚ ਸਿੰਘਾਂ ਨੇ ਫਰੂਟ ਅਤੇ ਹੋਰ ਪਦਾਰਥਾਂ ਦੇ ਲੰਗਰ ਲਿਆ ਵਰਤਾਉਣੇ ਸ਼ੁਰੂ ਕਰ ਦਿੱਤੇ ਹਨ। ਧਰਨੇ ਨੂੰ ਲੈ ਕੇ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਲਾਈਨਾਂ ਦੇ ਆਲੇ ਦੁਆਲੇ ਤਾਇਨਾਤ ਕੀਤੀ ਗਈ ਹੈ ਜਦਕਿ ਬਹੁ ਗਤੀ ਵਿਚ ਕਿਸਾਨਾਂ ਦਾ ਸਵੇਰੇ ਹੀ ਆਉਣਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦਫ਼ਤਰ ਬੰਦ ਰੱਖੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ, ਜਿਸ ਨੂੰ ਦਬਾਉਣ ਅਤੇ ਤਬਾਹ ਕਰਨ ਵਾਲੇ ਬਿੱਲ ਪ੍ਰਵਾਨ ਨਹੀਂ ਕੀਤੇ ਜਾ ਸਕਦੇ। ਖੇਤੀ ਸੁਧਾਰ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਬੰਦ ਦੇ ਸੱਦੇ ‘ਤੇ ਅੱਜ ਅੰਮ੍ਰਿਤਸਰ ਵਿਖੇ ਜਿੱਥੇ ਸਵੇਰ ਤੋਂ ਹੀ ਆਵਾਜਾਈ ਬੰਦ ਰਹੀ ਉੱਥੇ ਹੀ ਬੱਸਾਂ ਦਾ ਵੀ ਚੱਕਾ ਜਾਮ ਰਿਹਾ ਅਤੇ ਬਾਜ਼ਾਰਾਂ ਵਿਚ ਦੁਕਾਨਾਂ ਬੰਦ ਰੱਖਿਆ ਗਈਆਂ। ਹਰ ਵਰਗ ਵੱਲੋਂ ਕਿਸਾਨਾਂ ਦੇ ਬੰਦ ਦੀ ਕਾਲ ਦਾ ਸਮਰਥਨ ਕੀਤਾ ਜਾ ਰਿਹਾ ਹੈ।ਬੰਦ ਦੇ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਦੇ ਚਲਦੇ ਅੰਮ੍ਰਿਤਸਰ ਪੁਲਿਸ ਸ਼ਹਿਰ ਦੀਆ ਵੱਖ ਵੱਖ ਥਾਵਾਂ ਤੇ ਮੁਸਤੈਦੀ ਨਾਲ ਤਾਇਨਾਤ ਹੈ।