ਜਲੰਧਰ (ਵਿਸ਼ਾਲ/ ਰੋਜਾਨਾ ਆਜਤਕ)- ਅਲਪਨਾ ਹੋਟਲ ਨਜ਼ਦੀਕ ਸਥਿਤ ਕਾਵੀਆ ਇੰਟਰਪ੍ਰਾਈਜਜ਼ ਦੇ ਮਾਲਕ ਸੰਦੀਪ ਬਾਹਰੀ ਨੇ ਦੱਸਿਆ, ਉਹ ਆਪਣੇ ਗੁਆਂਢੀ ਦੇ ਦਫਤਰ ‘ਚ ਬੈਠਾ ਹੋਇਆ ਸੀ। ਉਸ ਨੂੰ ਆਪਣੇ ਦਫਤਰ ‘ਚੋਂ ਜ਼ੋਰਦਾਰ ਧਮਾਕੇ ਦੀ ਆਵਾਜ਼ ਆਈ ਤਾਂ ਉਸ ਨੇ ਸਾਥੀਆਂ ਸਮੇਤ ਜਾ ਕੇ ਦੇਖਿਆ ਕਿ ਉਸ ਦੇ ਦਫਤਰ ‘ਚੋਂ ਅੱਗ ਦੀਆਂ ਲਪਟਾਂ ਉੱਠ ਰਹੀਆਂ ਸਨ।ਉਨ੍ਹਾਂ ਤੁਰੰਤ ਫਾਇਰ ਬਿ੍ਗੇਡ ਨੂੰ ਸੂਚਨਾ ਦਿੱਤੀ, ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਮੌਕੇ ‘ਤੇ ਪੁੱਜ ਕੇ ਅੱਗ ‘ਤੇ ਕਾਬੂ ਤਾਂ ਪਾਇਆ ਪਰ ਉਦੋਂ ਤਕ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਉਸ ਨੇ ਦੱਸਿਆ ਕਿ ਅੱਗ ਲੱਗਣ ਨਾਲ ਉਸ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਪਰ ਮਾਲਕ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਦੌਰਾਨ ਲੱਗੀ ਹੋਵੇ