ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਤੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਬਾਰਡਰ ਉਤੇ ਧਰਨਾ ਦੇ ਰਹੇ ਕਿਸਾਨਾਂ ਦੀ ਸੇਵਾ ਵਿਚ ਜੁਟ ਜਾਣ। ਕੇਜਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਦਿੱਲੀ ਸਰਹੱਦ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਕਿਸਾਨਾਂ ਦੀ ਸੇਵਾ ਵਿਚ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਮਾਨਵਤਾ ਦੀ ਸੇਵਾ ਦੀ ਸੀਖ ਦਿੱਤੀ ਹੈ। ਉਨ੍ਹਾਂ ਦੇ ਉਪਦੇਸ਼ ਦਾ ਪਾਲਣ ਕਰਦੇ ਹੋਏ ਅੰਨਦਾਤਾ ਦੀ ਸੇਵਾ ਕਰਨੀ ਹੈ। ਜੋ ਆਪਣੇ ਹੱਕਾਂ ਲਈ ਲੜਾਈ ਲੜ ਰਿਹਾ ਹੈ।
ਉਨ੍ਹਾਂ ਕਿਹਾ, ਮੈਂ ਸਾਰੇ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਖਾਣ ਪੀਣ, ਮੈਡੀਕਲ, ਪਾਣੀ ਅਤੇ ਟਾਇਲਟ ਆਦਿ ਦੀਆਂ ਸਾਰੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਅੱਗੇ ਆਉਣ।