ਫਰਾਂਸ ਵਿਖੇ ਭਾਰਤ ਦੇ ਸੰਘਰਸ਼ੀ ਕਿਸਾਨਾਂ ਦੇ ਹੱਕ ਵਿਚ ਰੋਸ ਮੁਜ਼ਾਹਰਾ

ਪੈਰਿਸ, 13 ਦਸੰਬਰ2020 ਭਾਰਤ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਅੰਦੋਲਨ ਦੀ ਹਮਾਇਤ ‘ਚ ਵਿਦੇਸ਼ਾਂ ਵਿਚ ਵੀ ਰੋਸ ਪ੍ਰਦਰਸ਼ਨ ਹੋ ਰਹੇ ਹਨ ਇਸੇ ਕੜੀ ਵਿਚ ਅੱਜ ਫ਼ਰਾਂਸ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਲੋਕਾਂ ਹਾਜ਼ਰ ਸਨ। ਅੱਜ ਦਾ ਇਹ ਪ੍ਰਦਰਸ਼ਨ ਪੈਰਿਸ ਵਿਖੇ ਕੀਤਾ ਗਿਆ।  ਇਸ ਮਾਰਚ ਦਾ ਪ੍ਰਬੰਧ ਫਰਾਂਸ ਦੇ ਸਮੂਹ ਗੁਰੂ ਘਰਾਂ ਦੀਆ ਪ੍ਰਬੰਧਕ ਕਮੇਟੀਆਂ ਵਲੋਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਹ ਮਾਰਚ ਆਈਫਲ ਟਾਵਰ ਤੋਂ ਸ਼ੁਰੂ ਹੋ ਕੇ ਭਾਰਤੀ ਅੰਬੈਸੀ ਦੇ ਸਾਹਮਣੇ ਜਾ ਕੇ ਸਮਾਪਤ ਹੋਇਆ। ਇਹ ਪ੍ਰਦਰਸ਼ਨਕਾਰੀਆਂ ਦਾ ਕਾਫ਼ਲਾ ਜਦੋ ਭਾਰਤੀ ਅੰਬੈਸੀ ਦੇ ਨਜ਼ਦੀਕ ਪੁੱਜਾ ਤਾਂ ਫਰਾਂਸੀਸੀ ਪੁਲਸ ਵੱਲੋਂ ਉਹਨਾਂ ਨੂੰ ਰੋਕ ਦਿੱਤਾ ਗਿਆ ਅਤੇ ਮੰਗ ਲੈਣ ਤੋਂ ਕੋਰਾ ਇਨਕਾਰ ਕਰ ਦਿੱਤਾ।

Leave a Reply

Your email address will not be published. Required fields are marked *