ਕਿਸਾਨਾਂ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਦੇ ਮੱਦੇਨਜ਼ਰ ਅੱਜ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਸੋਮ ਪ੍ਰਕਾਸ਼ ਨੇ ਐਤਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੰਤਰੀਆਂ ਦੇ ਨਾਲ ਪੰਜਾਬ ਦੇ ਭਾਜਪਾ ਨੇਤਾ ਵੀ ਸਨ। ਅਧਿਕਾਰੀ ਨੇ ਦੱਸਿਆ ਕਿ ਤੋਮਰ ਅਤੇ ਸੋਮ ਪ੍ਰਕਾਸ਼ ਗ੍ਰਹਿ ਮੰਤਰੀ ਨੂੰ ਮਿਲੇ ਸਨ ਪਰ ਤੁਰੰਤ ਇਹ ਪਤਾ ਨਹੀਂ ਲੱਗ ਸਕਿਆ ਕਿ ਮੀਟਿੰਗ ਵਿਚ ਕਿਸ ਗੱਲ ’ਤੇ ਚਰਚਾ ਹੋਈ ਪਰ ਲੱਗਾ ਹੈ ਕਿ ਇਹ ਗੱਲਬਾਤ ਕਿਸਾਨ ਪ੍ਰਦਰਸ਼ਨ ਬਾਰੇ ਹੋ ਸਕਦੀ ਹੈ।