ਸਿੱਖ ਤਾਲਮੇਲ ਕਮੇਟੀ ਵਲੋਂ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਦੁੱਧ ਦੇ ਲੰਗਰ ਲਾਏ ਗਏ

ਜਲੰਧਰ, (ਬਿੳੂਰੋ)-ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੂੰ ਠੰਡੇ ਬੁਰਜ ਵਿਚ ਦੁੱਧ ਪਿਲਾਉਣ ਬਦਲੇ ਮਹਾਨ ਸ਼ਹੀਦ ਮੋਤੀ ਰਾਮ ਮਹਿਰਾ ਜੀ ਜਿਨ੍ਹਾਂ ਦਾ ਸਾਰੇ ਪਰਿਵਾਰ ਨੂੰ ਕੋਹਲੂ ਵਿਚ ਪੀਸ ਕੇ ਸ਼ਹੀਦ ਕਰ ਦਿੱਤਾ ਗਿਆ ਸੀ ਦੀ ਲਾਸਾਨੀ ਸ਼ਹਾਦਤ ਨੂੰ ਮਨਾਉਂਦੇ ਹੋਏ ਸਿੱਖ ਤਾਲਮੇਲ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਸਭ ਤੋਂ ਪਹਿਲਾਂ ਸ੍ਰੀ ਚੌਪਾਈ ਸਾਹਿਬ ਜੀ ਦੇ ਪਾਠ ਕੀਤੇ ਗਏ ਉਪਰੰਤ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਅਤੇ ਉਪਰੰਤ ਦੁੱਧ ਦੇ ਲੰਗਰ ਲਾਏ ਗਏ ਲੰਗਰ ਦੀ ਸ਼ੁਰੂਆਤ ਡੀ ਸੀ ਪੀ ਗੁਰਮੀਤ ਸਿੰਘ ਜੀ ਨੇ ਕੀਤੀ ਇਸ ਮੌਕੇ ਉਨ੍ਹਾਂ ਨੇ ਸਿੱਖ ਤਾਲਮੇਲ ਕਮੇਟੀ ਦੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਇਹੋ ਜਿਹੇ ਉਪਰਾਲੇ ਸਮਾਜ ਵਿਚ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹਨ ਅਜਿਹੇ ਉਪਰਾਲੇ ਚਲਦੇ ਰਹਿਣੇ ਚਾਹੀਦੇ ਹਨ ਉਨ੍ਹਾਂ ਨਾਲ ACP ਹਰਸਿਮਰਨ ਸਿੰਘ ਛੇਤਰਾ ਵੀ ਸਨ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਪਰਮਿੰਦਰ ਸਿੰਘ ਦਸਮੇਸ਼ ਨਗਰ ਅਤੇ ਭੁਪਿੰਦਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਕਦੇ ਵੀ ਮੋਤੀ ਰਾਮ ਮਹਿਰਾ ਦੀ ਕੁਰਬਾਨੀ ਨੂੰ ਭੁਲਾ ਨਹੀਂ ਸਕਦੇ ਜਦੋਂ ਅਸੀਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੂੰ ਯਾਦ ਕਰਦੇ ਹਾਂ ਉਸੇ ਤਰ੍ਹਾਂ ਮੋਤੀ ਰਾਮ ਮਹਿਰਾ ਵੀ ਸਾਡੇ ਤਨ ਮਨ ਵਿੱਚ ਵਸੇ ਹੋਏ ਹਨ. ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ, ਸਿੱਧੂ ਗੁਰਦੀਪ ਸਿੰਘ, ਲੱਕੀ ਅਰਵਿੰਦਰਪਾਲ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ ਸੇਠੀ, ਹਰਜਿੰਦਰ ਸਿੰਘ, ਪਰੂਥੀ ਹਰਪਾਲ ਸਿੰਘ ਪਾਲੀ, ਚੱਢਾ ਹਰਪ੍ਰੀਤ ਸਿੰਘ, ਸੋਨੂੰ ਜਸਵਿੰਦਰ ਸਿੰਘ, ਬਵੇਜਾ ਮਨਪੀ੍ਤ ਸਿੰਘ ਬਿੰਦਰਾ ਮਨਮਿੰਦਰ ਸਿੰਘ ਭਾਟੀਆ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *