ਜਲੰਧਰ, (ਬਿੳੂਰੋ)-ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਮਨ ਕੀ ਬਾਤ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਜੋ ਭਾਂਡੇ ਖੜਕਾਉਣ ਦਾ ਸੱਦਾ ਦਿੱਤਾ ਗਿਆ ਸੀ ਉਸ ਨੂੰ ਦੇਖ ਦੇ ਹੋਏ ਸਿੱਖ ਤਾਲਮੇਲ ਕਮੇਟੀ ਅਤੇ ਐਂਟੀ ਕਰਾਈਮ ਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਸਿੱਖੀ ਪ੍ਰੰਪਰਾਵਾਂ ਅਨੁਸਾਰ ਨਗਾਰਾ ਵਜਾ ਕੇ ਕਿਸਾਨਾਂ ਦੇ ਮਨ ਕੀ ਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ! ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਐਂਟੀ ਕ੍ਰਾਈਮ ਅਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਅਤੇ ਯਸ਼ਪਾਲ ਸਫਰੀ ਨੇ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਮੋਦੀ ਸਾਹਿਬ ਆਪਣੇ ਮਨ ਕੀ ਬਾਤ ਤਾਂ ਕਰਦੇ ਹਨ ਪਰ ਕਿਸਾਨਾਂ ਦੇ ਮਨ ਦੀ ਬਾਤ ਜੋ ਜਨ ਜਨ ਦੀ ਬਾਤ ਬਣ ਚੁੱਕੀ ਹੈ ਉਸ ਨੂੰ ਸੁਣਨ ਨੂੰ ਤਿਆਰ ਨਹੀਂ ਹਨ ਕਿਸਾਨਾਂ ਨੂੰ ਇੱਕ ਮਹੀਨੇ ਤੋਂ ਵੱਧ ਠੰਢ ਵਿਚ ਸੜਕਾਂ ਤੇ ਬੈਠੇ ਹਨ ਜਿਨ੍ਹਾਂ ਵਿਚ ਬਜ਼ੁਰਗ ਮਾਤਾਵਾਂ ਭੈਣਾਂ ਤੇ ਬੱਚੇ ਸ਼ਾਮਲ ਹਨ ਪਰ ਮੋਦੀ ਦੇ ਸਿਰ ਤੇ ਜੂੰ ਵੀ ਨਹੀਂ ਸਰਕ ਰਹੀ ਅਸੀਂ ਨਗਾਰਾ ਵਜਾ ਕੇ ਮੋਦੀ ਦੇ ਕੰਨ ਖੋਲ੍ਹਣ ਦੀ ਕੋਸ਼ਿਸ਼ ਕੀਤੀ ਐ ਅਸੀਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਹਰ ਪ੍ਰੋਗਰਾਮ ਵਿਚ ਵਧ ਚਡ਼੍ਹ ਕੇ ਸ਼ਾਮਲ ਹੁੰਦੇ ਹਾਂ ਤੇ ਹਰ ਤਰ੍ਹਾਂ ਨਾਲ ਸਾਥ ਦਿੰਦੇ ਰਹਾਂਗੇ ਇਸ ਮੌਕੇ ਤੇ ਗੁਰਜੀਤ ਸਿੰਘ ਸਤਨਾਮੀਆ ਜਤਿੰਦਰਪਾਲ ਸਿੰਘ ਮਝੈਲ ਬਲਦੇਵ ਸਿੰਘ ਗੱਤਕਾ ਮਾਸਟਰ ਨਰਿੰਦਰ ਸਿੰਘ ਰਾਜਨਗਰ ਮਨਜੋਤ ਸਿੰਘ ਆਦਿ ਹਾਜ਼ਰ ਸਨ