ਬਰਨਾਲਾ: ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਾਲਾਨਾ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਪ੍ਰਾਜੈਕਟ ‘ਮਿਸ਼ਨ ਸ਼ਤ ਪ੍ਰਤੀਸ਼ਤ’ ਦੀ ਸਫ਼ਲਤਾ ਲਈ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।