ਚੰਡੀਗੜ੍ਹ – ਬੀਜੇਪੀ ਦੇ ਜਨਰਲ ਸੱਕਤਰ ਤਰੁਣ ਚੁੱਘ ਨੇ ਕਿਸਾਨਾਂ ਵੱਲੋਂ ਪੰਜਾਬ ਵਿਚ ਟੈਲੀਕਾਮ ਸੇਵਾ ਲਈ ਜਬਰੀ ਰੋਕਣ ਨੂੰ ਲੈ ਕੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਚੁੱਘ ਨੇ ਕਿਹਾ ਕਿ ਕੈਪਟਨ ਸਰਕਾਰ ਅਮਨ-ਕਾਨੂੰਨ ਨੂੰ ਬਣਾਈ ਰੱਖਣ ਵਿਚ ਅਸਫਲ ਰਹੀ ਹੈ। ਚੁੱਘ ਨੇ ਇੱਕ ਬਿਆਨ ਵਿੱਚ ਕਿਹਾ, “ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ।” ਚੁੱਘ ਨੇ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਦੇ ਨਾਮ ‘ਤੇ ਪੰਜਾਬ ਵਿਚ ਸ਼ਹਿਰੀ ਨਕਸਲਵਾਦ ਨੂੰ ਪ੍ਰਫੁੱਲਤ ਹੋਣ ਦਿੱਤਾ ਜਾ ਰਿਹਾ ਹੈ। ਹਾਲਾਂਕਿ, ਇਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਭਾਜਪਾ ਨੇਤਾਵਾਂ ਦੇ ਬਿਆਨਾਂ ਦੀ ਨਿਖੇਧੀ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਨੇਤਾਵਾਂ ਨੂੰ ਸ਼ਹਿਰੀ ਨਕਸਲੀਆਂ ਅਤੇ ਬਦਮਾਸ਼ਾਂ ਵਰਗੇ ਨਾਵਾਂ ਨਾਲ ਕਿਸਾਨਾਂ ਨੂੰ ਬਦਨਾਮ ਕਰਨ ਦੀ ਚਾਲ ਨੂੰ ਰੋਕਣਾ ਚਾਹੀਦਾ ਹੈ।