ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋਣਗੀਆਂ। ਇਹ ਪ੍ਰੀਖਿਆਵਾਂ 10 ਜੂਨ ਤੱਕ ਚੱਲਣਗੀਆਂ ਅਤੇ ਨਤੀਜੇ 15 ਜੁਲਾਈ ਤੱਕ ਐਲਾਨੇ ਜਾਣਗੇ। ਪ੍ਰੈਕਟੀਕਲ ਪ੍ਰੀਖਿਆਵਾਂ ਮਾਰਚ ਵਿੱਚ ਹੋਣਗੀਆਂ।ਸੀਬੀਐਸਈ ਬੋਰਡ 10 ਵੀਂ 12 ਵੀਂ ਦੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਬੋਰਡ ਦੀ ਪ੍ਰੀਖਿਆ ਦੀ ਤਰੀਕ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਹੀ ਲਿਖਤੀ ਰੂਪ ਵਿਚ ਹੀ ਹੋਣਗੀਆਂ।