ਸੰਘਰਸ਼ੀ ਕਿਸਾਨਾਂ ਨੇ ਭਾਜਪਾ ਆਗੂਆਂ ਦੀ ਫ਼ੋਟੋ ਨੂੰ ਉਲਟਾ ਲਟਕਾ ਕੇ ਪ੍ਰਗਟਾਇਆ ਗੁੱਸਾ

ਜੀਂਦ, 31 ਦਸੰਬਰ 2020: ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਨੇ ਬੁਧਵਾਰ ਨੂੰ ਹਰਿਆਣਾ ਦੇ ਜੀਂਦ ਦੇ ਪਿੰਡ ਖਟਕੜ ਨੇੜੇ ਹਾਈਵੇਅ ’ਤੇ ਧਰਨਾ ਦਿਤਾ ਅਤੇ ਮੰਗ ਕੀਤੀ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਵਾਲੀ ਥਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਹਿਸਾਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਬਿ੍ਰਜੇਂਦਰ ਸਿੰਘ ਦੀ ਫ਼ੋਟੋ ਨੂੰ ਉਲਟਾ ਲਟਕਾ ਕੇ ਅਪਣਾ ਗੁੱਸਾ ਪ੍ਰਗਟ ਕੀਤਾ।

Leave a Reply

Your email address will not be published. Required fields are marked *