ਐੱਸਏਐੱਸ ਨਗਰ (ਮੁਹਾਲੀ), 5 ਜਨਵਰੀ 2020
ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 36 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ 58 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਇਕ ਹੋਰ ਕਰੋਨਾ ਪੀੜਤ ਦੀ ਮੌਤ ਹੋ ਗਈ ਹੈ।