ਜਲੰਧਰ, (ਸੰਜੇ ਸ਼ਰਮਾ)- ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਨੌਜਵਾਨ ਵੈੱਲਫੇਅਰ ਸੇਵਾ ਸੋਸਾਇਟੀ ਵੱਲੋਂ 17 ਜਨਵਰੀ ਦਿਨ ਐਤਵਾਰ ਨੂੰ ਬਸਤੀਆਂ ਖੇਤਰ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਸਿੱਖ ਤਾਲਮੇਲ ਕਮੇਟੀ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਦੁਪਹਿਰ ਇੱਕ ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਰਜਨ ਨਗਰ ਤੋਂ ਆਰੰਭ ਹੋ ਕੇ ਨਹਿਰ ਤੋਂ ਬਾਬਾ ਬੁੱਢਾ ਜੀ ਪੁਲ ਸੇਂਟ ਸੋਲਜਰ ਸਕੂਲ ਦੀ ਗਲੀ ਤੋਂ ਬਾਬਾ ਬੁੱਢਾ ਜੀ ਨਗਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਨਗਰ ਗੁਰਦੁਆਰਾ ਗੁਰੂ ਨਾਨਕ ਨਗਰ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਗੁਰੂ ਸਿੰਘ ਸਭਾ ਅਰਜਨ ਨਗਰ ਵਿਖੇ ਸਮਾਪਤ ਹੋਵੇਗਾ ਇਹ ਜਾਣਕਾਰੀ ਦਿੰਦੇ ਹੋਏ ਬਲਦੇਵ ਸਿੰਘ ਗੱਤਕਾ ਮਾਸਟਰ ਬੰਟੀ ਰਾਠੌਰ ਮਨੀ ਰਠੌੜ ਜਗਜੀਤ ਸਿੰਘ ਅੰਮ੍ਰਿਤਪਾਲ ਸਿੰਘ ਕਾਕਾ ਅਤੇ ਸਤਵਿੰਦਰ ਸਿੰਘ ਸ਼ੰਟੀ ਨੇ ਦੇਂਦੇ ਹੋਏ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਰੇ ਰਸਤੇ ਨੂੰ ਸਜਾਇਆ ਜਾਵੇ ਅਤੇ ਰਸਤੇ ਵਿੱਚ ਸੰਗਤਾਂ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਸੰਗਤਾਂ ਵੱਧ ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦੇ ਵਾਹਿਗੁਰੂ ਨਾਮ ਦਾ ਸਿਮਰਨ ਕਰਦੇ ਹੋਏ ਪਾਲਕੀ ਸਾਹਿਬ ਦੇ ਨਾਲ ਚੱਲਣ ਇਸ ਸੰਬੰਧ ਵਿਚ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪਹੁੰਚ ਕੇ ਤਜਿੰਦਰ ਸਿੰਘ ਪ੍ਰਦੇਸੀ ਹਰਪ੍ਰੀਤ ਸਿੰਘ ਨੀਟੂ ਅਤੇ ਹਰਪ੍ਰੀਤ ਸਿੰਘ ਸੋਨੂੰ ਨੂੰ ਸੱਦਾ ਪੱਤਰ ਦਿੱਤਾ ਗਿਆ।