ਵਾਸ਼ਿੰਗਟਨ, 15 ਜਨਵਰੀ : ਸਹੁੰ ਚੁੱਕਣ ਤੋਂ ਪਹਿਲਾਂ ਹੀ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕੀ ਅਰਥਵਿਵਸਥਾ ਨੂੰ ਲੀਹ ’ਤੇ ਲਿਆਉਣ ਲਈ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਨੇ ਕੋਰੋਨਾ ਵਾਇਰਸ ਦੀ ਮਾਰ ਕਾਰਨ ਲੀਹ ਤੋਂ ਉੱਤਰੀ ਦੇਸ਼ ਦੀ ਅਰਥਵਿਵਸਥਾ ਨੂੰ ਮੁੜ ਪਟੜੀ ’ਤੇ ਲਿਆਉਣ ਲਈ 1.9 ਟ੍ਰਿਲੀਅਨ ਡਾਲਰ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ।