ਅਕਾਲੀ ਦਲ ਨੇ ਮੁਹਾਲੀ ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਵਿੱਚੋਂ ਬਾਹਰ ਕਰਨ ਤੋਂ ਬਾਅਦ ਉਨ੍ਹਾਂ ਦੇ ਸਮਰਥਨ ਵਿਚ 28 ਅਕਾਲੀ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਲਿਖੀ ਚਿੱਠੀ ਵਿਚ ਆਖਿਆ ਹੈ ਕਿ ਕੁਲਵੰਤ ਸਿੰਘ ਨੂੰ ਪਾਰਟੀ ਵਿਚੋਂ ਬਾਹਰ ਕਰਨ ਦੇ ਰੋਸ ਵਿਚ ਉਹ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫੇ ਦਿੰਦੇ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਨਗਰ ਨਿਗਮ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਸੀ।