ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰਨਵਾਲ ਖੇਤਰ ਵਿੱਚ 11 ਤੋਂ 13 ਜੂਨ ਤੱਕ ਹੋਣ ਵਾਲੇ ਜੀ -7 ਸੰਮੇਲਨ ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ। ਜੌਹਨਸਨ ਨੇ ਯੂਕੇ ਵਿਚ ਕਰੋਨ ਵਾਇਰਸ ਮਹਾਂਮਾਰੀ ਵਿੱਚ ਫੈਲਾਅ ਕਾਰਨ ਗਣਤੰਤਰ ਦਿਵਸ ਪਰੇਡ ਵਿਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਨ੍ਹਾਂ ਦੇ ਸਿਖ਼ਰ ਸੰਮੇਲਨ ਤੋਂ ਪਹਿਲਾਂ ਭਾਰਤ ਆਉਣ ਦੀ ਵੀ ਯੋਜਨਾ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਵਿਸ਼ਵ ਦੀ ਫਾਰਮੇਸੀ ਦੇ ਰੂਪ ਵਿਚ ਭਾਰਤ ਪਹਿਲਾਂ ਹੀ ਦੁਨੀਆ ਦੇ 50 ਪ੍ਰਤੀਸ਼ਤ ਤੋਂ ਵੱਧ ਵੈਕਸੀਨ ਦੀ ਸਪਲਾਈ ਕਰਦਾ ਹੈ।” ਯੂਨਾਈਟਿਡ ਕਿੰਗਡਮ ਅਤੇ ਭਾਰਤ ਨੇ ਕੋਰੋਨਾ ਵਰਗੀ ਮਹਾਂਮਾਰੀ ਦੌਰਾਨ ਮਿਲ ਕੇ ਕੰਮ ਕੀਤਾ ਹੈ।