26 ਜਨਵਰੀ ਨੂੰ ਦਿੱਲੀ ਟਰੈਕਟਰ ਮਾਰਚ ‘ਚ ਸ਼ਾਮਲ ਹੋਣ ਲਈ ਕਿਸਾਨਾਂ ਦੇ ਕਾਫਲੇ ਹੋ ਰਹੇ ਰਵਾਨਾ

ਜਲੰਧਰ,(ਵਿਸ਼ਾਲ) ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਲਈ ਅੱਜ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਦੇ ਕਾਫਲੇ ਰਵਾਨਾ ਹੋ ਗਏ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਥੇਦਾਰ ਕਸ਼ਮੀਰ ਸਿੰਘ, ਰੁੜਕਾ ਕਲਾਂ ਬਲਾਕ ਦੇ ਪ੍ਰਧਾਨ ਪਰਗਟ ਸਿੰਘ ਸਰਹਾਲੀ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਦੀ ਅਗਵਾਈ ਹੇਠ ਜੰਡਿਆਲਾ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਤੇ ਮਜ਼ਦੂਰਾਂ ਨੇ ਦਿੱਲੀ ਲਈ ਚਾਲੇ ਪਾ ਦਿੱਤੇ। ਇਹ ਕਾਫਲਾ 12 ਵਜੇ ਦੇ ਕਰੀਬ ਜਮਸ਼ੇਰ ਤੋਂ ਜੈਕਾਰਿਆਂ ਤੇ ਕਿਸਾਨੀ ਬਚਾਓ ਦੇ ਨਾਅਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ।ਓਧਰ ਨਕੋਦਰ ਇਲਾਕੇ ਦੇ ਕਿਸਾਨਾਂ ਦਾ ਵੱਡਾ ਕਾਫਲਾ ਪ੍ਰਤਾਪਪੁਰਾ ਦਾਣਾ ਮੰਡੀ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਅਤੇ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਾ ਰਵਾਨਾ ਹੋਇਆ। ਕਿਸਾਨਾਂ ਦਾ ਇਹ ਕਾਫਲਾ ਸਿਵਲ ਲਾਈਨ ਰੋਡ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਤੋਂ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਰਿਹਾਇਸ਼ ਦੇ ਬਾਹਰ ਪੁੱਜਾ ਅਤੇ ਹੰਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਨ ਉਪਰੰਤ ਅੱਗੇ ਵੱਲ ਰਵਾਨਾ ਹੋਇਆ। ਡਿਪਟੀ ਕਮਿਸ਼ਨਰ ਦਫਤਰ ਵਾਲੀ ਰੋਡ ਤੋਂ ਹੁੰਦਾ ਹੋਇਆ ਬੀਐੱਸਐੱਫ ਚੌਕ ਤੋਂ ਹਾਈਵੇ ਚੜ੍ਹ ਗਿਆ

Leave a Reply

Your email address will not be published. Required fields are marked *