6 ਫਰਵਰੀ ਨੂੰ 12 ਤੋਂ 3 ਵਜੇ ਤਕ ਕੀਤਾ ਜਾਵੇਗਾ ਚੱਕਾ ਜਾਮ

ਜਲੰਧਰ,(ਵਿਸ਼ਾਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 6 ਫਰਵਰੀ ਨੂੰ ਚੱਕਾ ਜਾਮ ਕਰਨ ਸੰਬੰਧੀ ਸਮੂਹ ਕਿਸਾਨ ਮਜਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਕੰਦੋਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਮੁੱਚੇ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਹਿੰਸਾ ਦੌਰਾਨ ਗਿ੍ਰਫਤਾਰ ਕੀਤੇ ਗਏ ਨੌਜਵਾਨ ਤੁਰੰਤ ਰਿਹਾਅ ਕਰਵਾਉਣ ਤੇ ਕਿਸਾਨ ਆਗੂਆਂ ‘ਤੇ ਦਰਜ ਝੂਠੇ ਪਰਚੇ ਰੱਦ ਕਰਵਾਉਣ, ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਅਤੇ ਪਰਾਲੀ ਤੇ ਬਿਜਲੀ ਆਰਡੀਨੈਂਸ ਰੱਦ ਕਰਵਾਉਣ, ਸਾਰੀਆਂ ਫਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਦਿੰਦਾ ਕਾਨੂੰਨ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 6 ਜਨਵਰੀ ਨੂੰ 12 ਤੋਂ 3 ਵਜੇ ਤੱਕ ਜਲੰਧਰ ਪੀਏਪੀ ਚੌਕ,ਟੌਲ ਪਲਾਜਾ ਫਿਲੌਰ, ਨਕੋਦਰ ਆਲੋਵਾਲ ਢੇਰੀਆਂ ਪੁਲ ਤੇ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਸਾਨ, ਮਜਦੂਰ, ਨੌਜਵਾਨ, ਵਿਦਿਆਰਥੀ, ਮੁਲਾਜਮ, ਵਪਾਰੀ ਆੜ੍ਹਤੀਆਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੱਕਾ ਜਾਮ ‘ਚ ਵੱਡੀ ਸ਼ਮੂਲੀਅਤ ਲਈ ਅੱਗੇ ਆਉਣ। ਮੋਦੀ ਸਰਕਾਰ ਇਸ ਅੰਦੋਲਨ ਦੇ ਵਿਸ਼ਾਲ ਰੂਪ ਧਾਰਨ ਤੋਂ ਬੁਰੀ ਤਰ੍ਹਾਂ ਬੁਖਲਾ ਚੁੱਕੀ ਹੈ। ਇਸੇ ਕਰਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਕਰਕੇ ਪਹਿਲਾਂ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ,ਪਾਣੀ ਦੀ ਸਪਲਾਈ ਬੰਦ ਕੀਤੀ ਗਈ, ਬਿਜਲੀ ਦੀ ਸਪਲਾਈ ਬੰਦ ਕੀਤੀ ਗਈ ਤੇ ਹੁਣ ਸੜਕਾਂ ਤੇ ਕੰਡਿਆਲੀ ਤਾਰ ਲਗਾ ਕੇ ਤੇ ਰਸਤਿਆਂ ਚ ਕੰਕਰੀਟ ਕਰਕੇ ਕਿੱਲਾ ਸਰੀਏ ਲਗਾ ਕੇ ਸਾਂਤਮਈ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਬੀਕੇਯੂ ਰਾਜੇਵਾਲ ਦੇ ਆਗੂ ਕੁਲਵਿੰਦਰ ਮਿਛਆਣਾ, ਮਨਦੀਪ ਸਿੰਘ ਸਮਰਾਏ, ਅਮਰਜੋਤ ਸਿੰਘ, ਬੀਕੇਯੂ ਕਾਦੀਆਂ ਦੇ ਤੀਰਥ ਸਿੰਘ, ਬਲਵਿੰਦਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਮੱਖਣ ਸਿੰਘ ਪੱਲਣ, ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੇ ਤਰਪ੍ਰਰੀਤ ਸਿੰਘ ਉੱਪਲ, ਕੁੱਲ ਹਿੰਦ ਕਿਸਾਨ ਸਭਾ ਚਰਨਜੀਤ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਆਗੂ ਕਸਮੀਰ ਘੁੱਗਸੋਰ, ਬਲਦੇਵ ਨੂਰਪੁਰੀ, ਪੰਜਾਬ ਸਟੂਡੈਂਟਸ ਯੂਨੀਅਨ ਦੇ ਮੰਗਲਜੀਤ ਪੰਡੋਰੀ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *