ਭਾਰਤ ਵਿਚਲੇ ਕੁੱਝ ਖਾਤਿਆਂ ’ਤੇ ਪਾਬੰਦੀ ਲਗਾਈ ਪਰ ਪ੍ਰਗਟਾਵੇ ਦੀ ਆਜ਼ਾਦੀ ਦਾ ਸਮਰਥਨ ਜਾਰੀ ਰਹੇਗਾ: ਟਵਿੱਟਰ

ਨਵੀਂ ਦਿੱਲੀ, 10 ਫਰਵਰੀ 2021
ਟਵਿੱਟਰ ਨੇ ਅੱਜ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਸਿਰਫ ਭਾਰਤ ਵਿੱਚ ਹੀ ਕੁੱਝ ਖਾਤੇ ਬੰਦ ਕਰਨ ਦੇ ਹੁਕਮ ਤਹਿਤ ਉਸ ਨੇ ਕੁਝ ਖਾਤਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਸਿਵਲ ਸੁਸਾਇਟੀ ਦੇ ਕਾਰਕੁਨਾਂ, ਰਾਜਨੇਤਾਵਾਂ ਅਤੇ ਮੀਡੀਆ ਦੇ ਟਵਿੱਟਰ ਹੈਂਡਲ ਨੂੰ ਰੋਕਿਆ ਨਹੀਂ ਗਿਆ ਹੈ ਕਿਉਂਕਿ ਅਜਿਹਾ ਕਰਨ ਨਾਲ ਵਿਚਾਰਾਂ ਦੀ ਆਜ਼ਾਦੀ ਦੇ ਮੁੱਢਲੇ ਅਧਿਕਾਰ ਦੀ ਉਲੰਘਣਾ ਹੋਵੇਗੀ। ਟਵਿੱਟਰ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਗਾਹਕਾਂ ਦੀ ਪ੍ਰਗਟਾਵੇ ਦੀ ਆਜ਼ਾਦੀ ਦਾ ਸਮਰਥਨ ਜਾਰੀ ਰੱਖੇਗੀ ਅਤੇ ਇਸ ਬਾਰੇ ਭਾਰਤੀ ਕਾਨੂੰਨ ਦੀ ਸਰਗਰਮੀ ਨਾਲ ਘੋਖ ਕਰ ਰਹੀ ਹੈ। ਟਵਿੱਟਰ ਨੇ ਕਿਹਾ ਹੈ ਕਿ ਉਸ ਨੈ ਇਲੈਟ੍ਰਾਨਿਕਸ ਤੇ ਸੂਚਨਾ ਮੰਤਰਾਲੇ ਦੇ ਸਾਰੇ ਆਦੇਸ਼ਾਂ ਦੀ ਪਾਲਣਾ ਕਰਦਿਆਂ 500 ਤੋਂ ਵੱਧ ਖਾਤਿਆਂ ‘ਤੇ ਕਾਰਵਾਈ ਕੀਤੀ ਹੈ।

Leave a Reply

Your email address will not be published. Required fields are marked *